Punjab Election: ਚੋਣਾਂ ਦੇ ਭਖੇ ਮਾਹੌਲ 'ਚ ਢੀਂਡਸਾ ਨੇ ਕੀਤੀ ਪੀਐਮ ਮੋਦੀ ਨਾਲ ਮੁਲਾਕਾਤ
ਚੋਣਾਂ ਦੇ ਭਖੇ ਮਾਹੌਲ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।
ਚੰਡੀਗੜ੍ਹ: ਚੋਣਾਂ ਦੇ ਭਖੇ ਮਾਹੌਲ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਹੋਈ ਹੈ। ਇਹ ਮੀਟਿੰਗ ਸੰਸਦ ਭਵਨ ਵਿੱਚ ਹੋਈ ਹੈ।
ਢੀਂਡਸਾ ਨੇ ਇਸ ਵਾਰ ਚੋਣਾਂ ਵਿੱਚ ਬੀਜੇਪੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਹੱਥ ਮਿਲਾਇਆ ਹੈ। ਉਨ੍ਹਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਕਾਫੀ ਨੇੜਤਾ ਹੈ। ਪੰਜਾਬ ਚੋਣਾਂ ਦੇ ਵਿਚਾਲੇ ਤੇ ਬਜਟ ਤੋਂ ਪਹਿਲਾਂ ਉਨ੍ਹਾਂ ਦੀ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਵਾਰ ਪੰਜਾਬ ਵਿੱਚ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :