ਸੰਗਰੂਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਾਰੀ ਕੀਤਾ ਭ੍ਰਿਸ਼ਟਾਚਾਰ `ਤੇ ਕਾਰਵਾਈ ਦਾ ਰਿਪੋਰਟ ਕਾਰਡ, ਹੁਣ ਤੱਕ 28 ਕੇਸ, 45 ਗ੍ਰਿਫ਼ਤਾਰੀਆਂ
ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਬਣਨ ਤੋਂ ਬਾਅਦ 28 ਕੇਸ ਦਰਜ ਕੀਤੇ ਜਾ ਚੁੱਕੇ ਹਨ ਤੇ 45 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਹਾਲਾਂਕਿ 8 ਮੁਲਜ਼ਮ ਫਰਾਰ ਹਨ। ਇਨ੍ਹਾਂ 'ਚੋਂ ਸਭ ਤੋਂ ਵੱਧ 22 ਮਾਮਲੇ ਮਾਈਨਿੰਗ ਤੇ ਜੰਗਲਾਤ ਵਿਭਾਗ ਦੇ ਹਨ।
ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਭ੍ਰਿਸ਼ਟਾਚਾਰ 'ਤੇ ਕਾਰਵਾਈ ਨੂੰ ਲੈ ਕੇ ਕਾਫੀ ਚਰਚਾ ਵਿੱਚ ਹੈ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇੱਕ ਦਿਨ ਪਹਿਲਾਂ ਆਪ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਕਾਰਵਾਈ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭ੍ਰਿਸ਼ਟਾਚਾਰ 'ਤੇ ਤੇਜ਼ੀ ਨਾਲ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 28 ਕੇਸ ਦਰਜ ਕੀਤੇ ਜਾ ਚੁੱਕੇ ਹਨ ਜਿਸ ਵਿੱਚ 45 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਹਾਲਾਂਕਿ 8 ਮੁਲਜ਼ਮ ਅਜੇ ਫਰਾਰ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 22 ਮਾਮਲੇ ਮਾਈਨਿੰਗ ਤੇ ਜੰਗਲਾਤ ਵਿਭਾਗ ਦੇ ਹਨ। ਪੰਜਾਬ ਪੁਲਿਸ ਭ੍ਰਿਸ਼ਟਾਚਾਰ ਦੇ 14 ਮਾਮਲਿਆਂ ਨਾਲ ਦੂਜੇ ਨੰਬਰ 'ਤੇ ਹੈ।
ZERO TOLERANCE AGAINST CORRUPTION!
— Government of Punjab (@PunjabGovtIndia) June 21, 2022
CM @BhagwantMann's Anti-Corruption Action line yields results, as strict actions being taken after due investigation of complaints recieved via whatsapp
45 Govt officials & others arrested in corruption cases while 28 FIRs have been registered
ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫੜੇ ਗਏ ਮੁਲਜ਼ਮਾਂ ਵਿੱਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਤੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਵੀ ਵਿਜੀਲੈਂਸ ਜਾਂਚ ਚੱਲ ਰਹੀ ਹੈ।
ਯਾਦ ਰਹੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਕੋਈ ਵੀ ਵਿਅਕਤੀ ਰਿਸ਼ਵਤ ਮੰਗਣ ਜਾਂ ਲੈਣ ਲਈ ਇਸ 'ਤੇ ਆਡੀਓ ਜਾਂ ਵੀਡੀਓ ਭੇਜ ਸਕਦਾ ਹੈ। ਜੇਕਰ ਸ਼ਿਕਾਇਤ ਸਹੀ ਪਾਈ ਗਈ ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।