Punjab News: ਜੇਲ੍ਹਾਂ 'ਚੋਂ ਹੁਣ ਨਹੀਂ ਹੋਵੇਗਾ ਗੋਰਖਧੰਦਾ, ਲਾਏ ਜਾਣਗੇ AI ਕੈਮਰੇ, ਜੇਲ੍ਹ ਵਿਭਾਗ ਲਈ ਰੱਖਿਆ 11560 ਕਰੋੜ ਰੁਪਏ ਦਾ ਬਜਟ
ਪੁਲਿਸ ਦੇ ਆਧੁਨਿਕੀਕਰਨ ਲਈ 233 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ ਪੁਲਿਸ ਲਾਈਨਾਂ ਦੀ ਉਸਾਰੀ ਅਤੇ ਹੋਰ ਚੀਜ਼ਾਂ 'ਤੇ ਪੈਸਾ ਖਰਚ ਹੋਵੇਗਾ। ਨਿਆਂ ਪ੍ਰਣਾਲੀ ਦੇ ਵਿਸਥਾਰ ਲਈ, ਡੇਰਾਬੱਸੀ, ਖੰਨਾ ਅਤੇ ਪਾਤਾੜਾਂ ਵਿੱਚ 132 ਕਰੋੜ ਰੁਪਏ ਦੀ ਲਾਗਤ ਨਾਲ ਨਿਆਂਇਕ ਕੰਪਲੈਕਸ ਬਣਾਏ ਜਾਣਗੇ।
Punjab Budget: ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਰਾਜ ਦਾ ਬਜਟ ਪੇਸ਼ ਕੀਤਾ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, 'ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ ਵਿੱਚ ਬਦਲਣ ਦਾ ਕੰਮ ਕੀਤਾ ਹੈ।' ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।
ਜੇਲ੍ਹਾਂ ਵਿੱਚ ਲਾਏ ਜਾਣਗੇ AI ਕੈਮਰੇ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ। ਇਸ ਕਾਰਨ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਵਿੱਚ 48 ਪ੍ਰਤੀਸ਼ਤ ਦੀ ਕਮੀ ਆਈ ਹੈ। ਇਸ ਮੌਕੇ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਲਈ 11,560 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਜੇਲ੍ਹਾਂ ਵਿੱਚ ਏਆਈ ਕੈਮਰੇ ਲਗਾਏ ਜਾ ਰਹੇ ਹਨ। ਜੇਲ੍ਹਾਂ ਦੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੁਲਿਸ ਲਈ ਰੱਖਿਆ 233 ਕਰੋੜ ਦਾ ਬਜਟ
ਪੁਲਿਸ ਦੇ ਆਧੁਨਿਕੀਕਰਨ ਲਈ 233 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ ਪੁਲਿਸ ਲਾਈਨਾਂ ਦੀ ਉਸਾਰੀ ਅਤੇ ਹੋਰ ਚੀਜ਼ਾਂ 'ਤੇ ਪੈਸਾ ਖਰਚ ਹੋਵੇਗਾ। ਨਿਆਂ ਪ੍ਰਣਾਲੀ ਦੇ ਵਿਸਥਾਰ ਲਈ, ਡੇਰਾਬੱਸੀ, ਖੰਨਾ ਅਤੇ ਪਾਤਾੜਾਂ ਵਿੱਚ 132 ਕਰੋੜ ਰੁਪਏ ਦੀ ਲਾਗਤ ਨਾਲ ਨਿਆਂਇਕ ਕੰਪਲੈਕਸ ਬਣਾਏ ਜਾਣਗੇ।
ਬਣਾਈਆਂ ਜਾਣਗੀਆਂ ਨਵੀਆਂ ਸੜਕਾਂ
ਪੁਲਾਂ ਅਤੇ ਸੜਕਾਂ ਦੇ ਨਿਰਮਾਣ 'ਤੇ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ। 2718 ਕਿਲੋਮੀਟਰ ਸੜਕਾਂ ਲਈ 855 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪੁਲ ਦੇ ਕੰਮ ਲਈ 155 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 200 ਕਿਲੋਮੀਟਰ ਅਤੇ ਪੰਜ ਵੱਡੇ ਪੁਲਾਂ ਲਈ 190 ਕਰੋੜ ਰੁਪਏ ਰੱਖੇ ਗਏ ਹਨ। 1300 ਕਿਲੋਮੀਟਰ ਪੇਂਡੂ ਸੜਕਾਂ ਲਈ 600 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੰਜਾਬ ਦੀ ਤਰੱਕੀ ਲਈ ਨਸ਼ੇ ਵੱਡਾ ਖ਼ਤਰਾ
ਹਰਪਾਲ ਸਿੰਘ ਚੀਮਾ ਨੇ ਕਿਹਾ, 'ਨਸ਼ੇ ਪੰਜਾਬ ਦੀ ਤਰੱਕੀ ਲਈ ਸਭ ਤੋਂ ਵੱਡਾ ਖ਼ਤਰਾ ਹਨ।' 'ਯੁੱਧ ਨਸ਼ੇ ਵਿਰੁਧ' ਮੁਹਿੰਮ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਨਸ਼ੇ ਦੀ ਲਤ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਕੁਝ ਦਿਨਾਂ ਦੇ ਅੰਦਰ, 2136 ਐਫਆਈਆਰ ਦਰਜ ਕੀਤੀਆਂ ਗਈਆਂ ਤੇ 3,816 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਸੁਰੱਖਿਆ ਤੇ ਖੇਡਾਂ ਦੇ ਵਿਕਾਸ ਲਈ ਇੱਕ ਵੱਡਾ ਬਜਟ ਅਲਾਟ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ 110 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤਹਿਤ 5,000 ਹੋਮ ਗਾਰਡ ਬੀਐਸਐਫ ਜਵਾਨ ਤਾਇਨਾਤ ਕੀਤੇ ਜਾਣਗੇ ਅਤੇ ਉੱਨਤ ਐਂਟੀ-ਡਰੋਨ ਸਿਸਟਮ ਲਗਾਏ ਜਾਣਗੇ।






















