Punjab News : ਜੇਲ੍ਹ 'ਚ ਬੰਦ ਸਾਬਕਾ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਖਿਲਾਫ ਜ਼ੀਰਕਪੁਰ ਥਾਣੇ 'ਚ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ 'ਚ ਮੋਤੀਆ ਗਰੁੱਪ ਦੇ ਡਾਇਰੈਕਟਰ ਹੇਮ ਰਾਜ ਮਿੱਤਲ ਤੇ ਢਕੌਲੀ ਦੇ ਰਹਿਣ ਵਾਲੇ ਲਵਲਿਸ਼ ਗਰਗ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਏਆਈਜੀ ਪਹਿਲਾਂ ਹੀ ਜੇਲ੍ਹ 'ਚ ਹੈ ਜਦਕਿ ਹੇਮਰਾਜ ਤੇ ਲਵਲਿਸ਼ ਫਰਾਰ ਦੱਸੇ ਜਾਂਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਕਪੂਰ ਦਾ ਇੱਕ ਕਥਿਤ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਹ ਜ਼ੀਰਕਪੁਰ ਥਾਣੇ 'ਚ ਇੱਕ ਔਰਤ ਨੂੰ ਥੱਪੜ ਮਾਰ ਰਹੇ ਹਨ। ਇਹ ਉਹੀ ਔਰਤ ਹੈ, ਜਿਸ ਨੇ ਕਪੂਰ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਦਰਜ ਕਰਵਾਇਆ ਸੀ। ਮਹਿਲਾ ਦੇ ਵਕੀਲ ਨੇ ਇਹ ਵੀਡੀਓ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੇਸ਼ ਕੀਤੀ ਸੀ। ਆਸ਼ੀਸ਼ ਕਪੂਰ 'ਤੇ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਵੀ ਦੋਸ਼ ਸੀ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਪੁਲਿਸ ਨੇ ਆਈਪੀਸੀ ਦੀ ਧਾਰਾ 327,323,294,506 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਇੱਕ ਮਹਿਲਾ ਨੂੰ ਥਾਣੇ ਵਿੱਚ ਕੁੱਟਮਾਰ ਕਰਨ ਦੇ ਨਾਲ-ਨਾਲ ਸਾਜ਼ਿਸ਼ ਤਹਿਤ ਫਸਾਉਣ ਦਾ ਦੋਸ਼ ਹੈ। ਆਸ਼ੀਸ਼ ਕਪੂਰ ਵੱਲੋਂ ਆਪਣੀ ਮਹਿਲਾ ਮਿੱਤਰ ਨੂੰ ਪੁਲਿਸ ਸਟੇਸ਼ਨ ਵਿੱਚ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਉਸ ਦੇ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਪੂਰ ਦੀ ਜ਼ਮਾਨਤ ਪਟੀਸ਼ਨ ਸੋਮਵਾਰ ਨੂੰ ਮੋਹਾਲੀ ਅਦਾਲਤ 'ਚ ਦਾਇਰ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਸਾਬਕਾ ਏਆਈਜੀ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਇਸ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ ਵਿਜੀਲੈਂਸ ਨੂੰ ਇਸ ਦੀ ਜਾਂਚ ਕਰਨ ਲਈ ਕਿਹਾ ਸੀ। ਸੁਣਵਾਈ ਦੌਰਾਨ ਏਆਈਜੀ ਵੱਲੋਂ ਜ਼ੀਰਕਪੁਰ 'ਚ ਔਰਤ ਦੀ ਕੁੱਟਮਾਰ ਦੀ ਵੀਡੀਓ ਜੱਜ ਨੂੰ ਦਿਖਾਈ ਗਈ ,ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।