(Source: ECI/ABP News/ABP Majha)
Punjab News: ਡਰੱਗ ਰੈਕੇਟ ਕੇਸ 'ਚ ਏਆਈਜੀ ਰਾਜਜੀਤ ਸਿੰਘ ਨੂੰ ਹਾਈਕੋਰਟ ਦਾ ਵੱਡਾ ਝਟਕਾ, ਕਰਨਾ ਪਏਗਾ ਆਤਮ ਸਮਰਪਣ
ਪੰਜਾਬ ਪੁਲਿਸ ਸਮੇਤ ਵਿਜੀਲੈਂਸ ਟੀਮ ਪਹਿਲਾਂ ਹੀ ਮੁਲਜ਼ਮ ਰਾਜਜੀਤ ਦੀ ਭਾਲ ਕਰ ਰਹੀ ਹੈ ਪਰ ਉਸ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਫਰਾਰ ਹੈ। ਵਿਜੀਲੈਂਸ ਮੁਲਜ਼ਮ ਦੀ ਡਰੱਗ ਰੈਕੇਟ ਜ਼ਰੀਏ ਬਣਾਈ ਜਾਇਦਾਦ ਦਾ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ...
Punjab News: ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੇ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮੁਲਜ਼ਮ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ ਜਿਸ ਕਾਰਨ ਉਸ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ।
ਪੰਜਾਬ ਪੁਲਿਸ ਸਮੇਤ ਵਿਜੀਲੈਂਸ ਟੀਮ ਪਹਿਲਾਂ ਹੀ ਮੁਲਜ਼ਮ ਰਾਜਜੀਤ ਦੀ ਭਾਲ ਕਰ ਰਹੀ ਹੈ ਪਰ ਉਸ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਫਰਾਰ ਹੈ। ਵਿਜੀਲੈਂਸ ਮੁਲਜ਼ਮ ਦੀ ਡਰੱਗ ਰੈਕੇਟ ਜ਼ਰੀਏ ਬਣਾਈ ਜਾਇਦਾਦ ਦਾ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ 'ਤੇ ਹਾਈਕੋਰਟ ਨੇ ਬੀਤੇ ਬੁੱਧਵਾਰ ਨੂੰ ਵੀ ਸੁਣਵਾਈ ਕੀਤੀ ਸੀ। ਇਸ ਮਾਮਲੇ ਵਿੱਚ ਅਕਾਲੀ ਆਗੂ ਬਿਕਰ ਮਜੀਠੀਆ ਵੀ ਮੁਲਜ਼ਮ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਮਗਰੋਂ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ। ਵਿਜੀਲੈਂਸ ਉਸ ਦੀ ਡਰੱਗ ਮਨੀ ਰਾਹੀਂ ਬਣਾਈ ਜਾਇਦਾਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੁਲਿਸ ਅਜੇ ਤੱਕ ਰਾਜਜੀਤ ਨੂੰ ਗ੍ਰਿਫਤਾਰ ਨਹੀਂ ਕਰ ਸਕੀ।
ਇਸ ਤੋਂ ਪਹਿਲਾਂ ਇਸ ਮਾਮਲੇ ਨਾਲ ਜੁੜੀਆਂ ਤਿੰਨ ਰਿਪੋਰਟਾਂ ਹਾਈ ਕੋਰਟ ਵਿੱਚ ਖੁੱਲ੍ਹ ਚੁੱਕੀਆਂ ਹਨ। ਇਨ੍ਹਾਂ 'ਤੇ ਐਸਆਈਟੀ ਮੈਂਬਰਾਂ ਨੇ ਦਸਤਖਤ ਵੀ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਰਿਪੋਰਟ ਨੂੰ ਪੜ੍ਹਦਿਆਂ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਨੂੰ ਨੋਟਿਸ ਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਆਪਣਾ ਪੱਖ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ