ਲੰਡਨ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆ ਵੱਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਸਿੱਧੀ ਉਡਾਣ ਰਹੇਗੀ। ਇਸ ਦੇ ਬੰਦ ਹੋਣ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਦਾਅਵਾ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਕੀਤਾ ਹੈ।
ਦਰਅਸਲ ਸੇਵਾ ਟਰੱਸਟ ਯੂਕੇ ਤੇ ਸਿੰਘ ਸਭਾ ਸਾਊਥਹਾਲ ਦੇ ਸੀਨੀਅਰ ਨੁਮਾਇੰਦਿਆਂ ਦੀ ਏਅਰ ਇੰਡੀਆ ਨਾਲ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਪਾਰਕ ਐਵੀਨਿਊ ਵਿਖੇ ਹੋਈ। ਮੀਟਿੰਗ ਵਿੱਚ ਸੇਵਾ ਟਰੱਸਟ ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ, ਸਿੰਘ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਏਅਰ ਇੰਡੀਆ ਦੇ ਹੀਥਰੋ ਤੇ ਸਟੇਨਸਟੈਡ ਹਵਾਈ ਅੱਡਿਆਂ ਦੇ ਮੈਨੇਜਰ ਅਨਿਲ ਮਾਥਿਨ ਤੇ ਰਾਜ ਮਲਹੋਤਰਾ ਨੇ ਹਿੱਸਾ ਲਿਆ।
ਇਸ ਮੌਕੇ ਅਨਿਲ ਮਾਥਿਨ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆਂ ਵੱਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਜੋ ਸਿੱਧੀ ਉਡਾਣ ਸ਼ੁਰੂ ਕੀਤੀ ਗਈ ਸੀ, ਬਾਰੇ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਦਕਿ ਏਅਰ ਇੰਡੀਆ ਵੱਲੋਂ ਇਸ ਉਡਾਣ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਹਵਾਈ ਰੂਟ ਦੀ ਸਫ਼ਲਤਾ ਸਵਾਰੀਆਂ ਦੀ ਗਿਣਤੀ 'ਤੇ ਵੀ ਨਿਰਭਰ ਹੁੰਦੀ ਹੈ ਕਿ ਕਿੰਨੀ ਮਾਤਰਾ ਵਿੱਚ ਸਵਾਰੀਆਂ ਸਫ਼ਰ ਕਰ ਰਹੀਆਂ ਹਨ।
ਇਸ ਮੌਕੇ ਕੌਂਸਲਰ ਸੇਖੋਂ ਤੇ ਮੱਲੀ ਨੇ ਹੀਥਰੋ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਸਬੰਧੀ ਤੱਥ ਸਾਂਝੇ ਕੀਤੇ। ਉਨ੍ਹਾਂ ਪੰਜਾਬੀ ਤੇ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ’ਤੇ ਉੱਠ ਰਹੀ ਇਸ ਮੰਗ ਤੋਂ ਜਾਣੂ ਕਰਵਾਇਆ ਕਿ ਹੀਥਰੋ ਤੋਂ ਏਅਰ ਇੰਡੀਆ ਨੂੰ ਸਟੈਨਸਟਿੱਡ ਨਾਲੋਂ ਵੱਧ ਸਵਾਰੀਆਂ ਮਿਲਣਗੀਆਂ ਤੇ ਅਮਰੀਕਾ, ਕੈਨੇਡਾ, ਯੂਰਪ ਤੋਂ ਆਉਣ ਵਾਲੇ ਪੰਜਾਬੀ ਤੇ ਸਿੱਖ ਭਾਈਚਾਰੇ ਨੂੰ ਵੀ ਇਸ ਫਲਾਈਟ ਦਾ ਲਾਭ ਮਿਲੇਗਾ। ਇਸ ਨਾਲ ਏਅਰ ਇੰਡੀਆ ਦੀ ਆਮਦਨ ਵੀ ਵਧੇਗੀ। ਉਕਤ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬੀਆਂ ਦੀ ਇਸ ਮੰਗ ਨੂੰ ਮੁੜ ਸੀਨੀਅਰ ਅਧਿਕਾਰੀਆਂ ਨਾਲ ਸਾਂਝੀ ਕਰਨਗੇ।
ਯੂਕੇ 'ਚ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ!
ਏਬੀਪੀ ਸਾਂਝਾ
Updated at:
05 Jan 2020 01:59 PM (IST)
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆ ਵੱਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਸਿੱਧੀ ਉਡਾਣ ਰਹੇਗੀ। ਇਸ ਦੇ ਬੰਦ ਹੋਣ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਦਾਅਵਾ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਕੀਤਾ ਹੈ।
- - - - - - - - - Advertisement - - - - - - - - -