ਪੜਚੋਲ ਕਰੋ

ਯੂਕੇ ਮਗਰੋਂ ਏਅਰ ਇੰਡੀਆ ਵੱਲੋਂ ਹੁਣ ਅੰਮ੍ਰਿਤਸਰ ਤੋਂ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ  

ਏਅਰ ਇੰਡੀਆ ਦੀ ਉਡਾਣ ਏਆਈ123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20 ਵਜੇ ਰੋਮ ਪਹੁੰਚੇਗੀ।

ਅੰਮ੍ਰਿਤਸਰ: ਯੂਕੇ ਦੇ ਲੰਡਨ ਹੀਥਰੋ ਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਣ ਤੋਂ ਬਾਅਦ, ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਹੁਣ ਏਅਰ ਇੰਡੀਆ ਦੁਆਰਾ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਣ ਜਾ ਰਿਹਾ ਹੈ।

ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਯੂਕੇ ਤੋਂ ਬਾਅਦ, ਹੁਣ ਇਟਲੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖਬਰ ਹੈ। ਏਅਰ ਇੰਡੀਆ ਵਲੋਂ 8 ਸਤੰਬਰ ਤੋਂ ਵਿਸ਼ਵ ਦੇ ਇਤਿਹਾਸਕ ਸ਼ਹਿਰਾਂ, ਅੰਮ੍ਰਿਤਸਰ ਤੇ ਰੋਮ ਵਿਚਕਾਰ ਹਰ ਹਫਤੇ ਵਿੱਚ ਇੱਕ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।

ਏਅਰ ਇੰਡੀਆ ਦੀ ਉਡਾਣ ਏਆਈ123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20 ਵਜੇ ਰੋਮ ਪਹੁੰਚੇਗੀ। ਵਾਪਸੀ ਦੀ ਉਡਾਣ ਏਆਈ122 ਅਗਲੇ ਦਿਨ ਵੀਰਵਾਰ ਨੂੰ ਸ਼ਾਮ 7:00 ਵਜੇ ਰੋਮ ਤੋਂ ਰਵਾਨਾ ਹੋਵੇਗੀ ਤੇ ਸ਼ੁੱਕਰਵਾਰ ਸਵੇਰੇ 5:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ 28 ਅਕਤੂਬਰ ਤੱਕ ਲਈ ਉਪਲੱਬਧ ਹੈ।

ਗੁਮਟਾਲਾ ਨੇ ਦੱਸਿਆ ਕਿ ਯੂਕੇ ਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਇਟਲੀ ਦੀ ਸਰਕਾਰ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀਆਂ ਤੋਂ ਛੋਟ ਨਾਲ ਏਅਰ ਇੰਡੀਆ ਵੱਲੋਂ ਹੁਣ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ, 2021 ਦੇ ਅਖੀਰ ਵਿੱਚ ਭਾਰਤ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧੇ ਕਾਰਨ, ਇਟਲੀ ਸਰਕਾਰ ਦੁਆਰਾ ਸਿੱਧੀਆਂ ਉਡਾਣਾਂ 'ਤੇ ਆਉਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਾਉਣ ਦੇ ਫੈਸਲੇ ਕਾਰਨ ਭਾਰਤ ਵਿੱਚ ਫਸੇ ਹਜ਼ਾਰਾਂ ਪੰਜਾਬੀ ਭਾਈਚਾਰੇ ਦੇ ਇਟਲੀ ਵਾਸੀਆਂ ਲਈ ਇਹ ਵੱਡੀ ਰਾਹਤ ਹੈ।

ਇਨ੍ਹਾਂ ਪਾਬੰਦੀਆਂ ਕਾਰਨ ਉਨ੍ਹਾਂ ਨੂੰ ਵਾਪਸ ਆਪਣੇ ਮੁਲਕ ਜਾਣ ਲਈ ਯੂਰਪ ਦੇ ਦੂਜੇ ਦੇਸ਼ਾਂ ਰਾਹੀਂ ਵਿਸ਼ੇਸ਼ ਚਾਰਟਰ ਉਡਾਣਾਂ ’ਤੇ ਬਹੁਤ ਜ਼ਿਆਦਾ ਕਿਰਾਇਆ ਖਰਚ ਕੇ ਤੇ ਦੂਜੇ ਦੇਸ਼ਾਂ ਵਿੱਚ ਹੀ ਕੁਆਰੰਟੀਨ ਸ਼ਰਤਾਂ ਪੂਰੀਆਂ ਕਰਕੇ ਇਟਲੀ ਜਾਣਾ ਪੈ ਰਿਹਾ ਸੀ। ਇਸ ਸਿੱਧੀ ਉਡਾਣ ਨਾਲ ਹੁਣ ਉਹਨਾਂ ਦਾ ਕਿਰਾਇਆ ਵੀ ਘੱਟ ਲੱਗੇਗਾ ਤੇ ਉਨ੍ਹਾਂ ਦੀ ਯਾਤਰਾ ਦਾ ਸਮਾਂ ਸਿਰਫ 7 ਤੋਂ 8 ਘੰਟਿਆਂ ਦਾ ਰਹਿ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget