Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਇੱਥੋਂ ਦਿੱਲੀ-ਬਠਿੰਡਾ ਵਿਚਕਾਰ ਸ਼ੁਰੂ ਹੋਈ ਦੁਬਾਰਾ ਹਵਾਈ ਯਾਤਰਾ ਨਾਲ ਬਠਿੰਡਾ ਦੇ ਨਾਲ ਲਗਦੇ ਕਈ ਜ਼ਿਲ੍ਹਿਆਂ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ। ਇਸ ਨਾਲ ਜਿੱਥੇ ਉਨ੍ਹਾਂ ਨੂੰ ਆਉਣਾ-ਜਾਣਾ ਸੁਖਾਲਾ ਹੋਵੇਗਾ ਉੱਥੇ ਹੀ ਉਨ੍ਹਾਂ ਦੇ ਕੀਮਤੀ ਸਮੇਂ ਦੀ ਵੀ ਬੱਚਤ ਹੋਵੇਗੀ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਸਿਵਲ ਏਅਰਪੋਰਟ ਵਿਰਕ ਕਲਾਂ (ਬਠਿੰਡਾ) ਵਿਖੇ “ਉਡਾਨ ਸਕੀਮ” ਤਹਿਤ ਬਠਿੰਡਾ-ਦਿੱਲੀ ਵਿਚਕਾਰ ਆਉਣ-ਜਾਣ ਵਾਲੀਆਂ ਹਵਾਈ ਉਡਾਣਾ ਦੀ ਸ਼ੁਰੂਆਤ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਜਾਣੋ ਕਦੋਂ ਕਦੋਂ ਉੱਡਣਗੇ ਜਹਾਜ਼
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸ਼ੁਰੂ ਹੋਈਆਂ ਉਡਾਣਾ ਹਫ਼ਤੇ ਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਚੱਲਣਗੀਆਂ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਨ੍ਹਾਂ ਫਲਾਇਟਾਂ ਨੂੰ ਤਿੰਨ ਦਿਨਾਂ ਤੋਂ ਵੱਧਾ ਕੇ ਹਫ਼ਤੇ ਦੇ 5 ਦਿਨ ਕਰਨ ਦੇ ਹਰ ਸੰਭਵ ਯਤਨ ਕੀਤੇ ਜਾਣਗੇ।
ਬਠਿੰਡਾ ਮਾਲਵੇ ਦੇ ਹੱਬ ਵਜੋਂ ਉਭਰ ਰਿਹੈ
ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਵਿੱਖ ਵਿੱਚ ਇੱਥੋ ਜੰਮੂ ਅਤੇ ਕਸ਼ਮੀਰ ਤੋਂ ਇਲਾਵਾ ਹੋਰਨਾਂ ਰਾਜਾਂ ਨੂੰ ਵੀ ਹਵਾਈ ਸੇਵਾਵਾਂ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।.ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਠਿੰਡਾ ਮਾਲਵੇ ਦੇ ਹੱਬ ਵਜੋਂ ਉਭਰ ਰਿਹਾ ਹੈ ਇੱਥੇ ਏਮਜ਼, ਫਰਟੀਲਾਇਜ਼ਰ, ਰਿਫਾਇਨਰੀ, ਬਠਿੰਡਾ ਕੈਂਟ ਅਤੇ ਆਸ-ਪਾਸ ਕਈ ਯੂਨੀਵਰਸਿਟੀਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਇਨ੍ਹਾਂ ਫਲਾਇਟਾਂ ਵੱਡਾ ਲਾਭ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।