ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ, 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ 'ਤੇ ਗਹਿਰਾ ਜ਼ਖ਼ਮ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਉਦੀ ਹੈ। ਇਸ ਵਾਰ 6 ਜੂਨ ਨੂੰ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ।
ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ, ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ, ਉੱਥੇ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣਾ ਹੈ ਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੈ।
ਜਥੇਦਾਰ ਨੇ ਕਿਹਾ ਕਿ ਜਿਹੜੀ ਸੰਗਤ ਇਸ ਦਿਨ ਦਰਬਾਰ ਸਾਹਿਬ ਜਾਂ ਅਕਾਲ ਤਖ਼ਤ ਸਾਹਿਬ ਨਹੀਂ ਪੁੱਜ ਸਕੇਗੀ ਉਹ ਘਰਾਂ ਵਿੱਚ ਹੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨਾਲ ਜੁੜੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਨ ਤੇ ਇਹ ਪੜਚੋਲ ਕਰਨ ਦੀ ਵੀ ਅਪੀਲ ਕੀਤੀ ਕਿ ਅਸੀਂ ਕੀ ਗੁਆਇਆ, ਕੀ ਖੱਟਿਆ ਹੈ ਤੇ ਭਵਿੱਖ ਵਿੱਚ ਸਾਡੀਆਂ ਕੀ ਨੀਤੀਆਂ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ:
- ਪੰਜਾਬ 'ਚ ਅਨਲੌਕ-1 ਲਾਗੂ, ਕੇਂਦਰ ਦੀ ਤਰਜ਼ 'ਤੇ ਨਵੇਂ ਨਿਯਮ ਜਾਰੀ, ਜਾਣੋ ਅੱਜ ਤੋਂ ਕੀ ਕੁਝ ਬਦਲਿਆ
- ਅਮਰੀਕੀ ਗਾਇਕਾ ਨੇ ਕਿਹਾ ਕੁਝ ਅਜਿਹਾ ਕਿ ਰਾਸ਼ਟਰਪਤੀ ਟਰੰਪ ਨੂੰ ਦੇਣੀ ਪਈ ਸਫ਼ਾਈ
- ਫੋਨ 'ਤੇ ਕੱਢੀ ਜਾਤੀਸੂਚਕ ਭੜਾਸ ਜੁਰਮ ਨਹੀਂ, ਹਾਈਕੋਰਟ ਨੇ ਕੀਤਾ ਸਪਸ਼ਟ
- ਅਮਰੀਕਾ ਦੇ ਵਿਗੜੇ ਹਾਲਾਤ, ਭਿਆਨਕ ਹਿੰਸਾ ਮਗਰੋਂ 40 ਸ਼ਹਿਰਾਂ 'ਚ ਕਰਫਿਊ
- ਲੌਕਡਾਊਨ ਦੇ ਭਿਆਨਕ ਸਿੱਟੇ ਆਏ ਸਾਹਮਣੇ, 122 ਮਿਲੀਅਨ ਭਾਰਤੀਆਂ ਦੀ ਗਈ ਨੌਕਰੀ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ