ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਪਹੁੰਚਿਆ ਹੈ। ਇਸ ਮਾਮਲੇ 'ਚ ਬਾਬਾ ਲੱਖਾ ਸਿੰਘ ਨਾਨਕਸਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।


ਦਰਅਸਲ ਬੀਤੇ ਦਿਨੀਂ ਨਾਨਕਸਰ ਕਲੇਰਾਂ ਵਿਖੇ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮ ਮਨਾਏ ਜਾਣੇ ਸਨ। ਇਸ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਲੜੀ ਅਰੰਭ ਕਰਵਾਈ ਗਈ ਸੀ।


ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਸ਼ਿਕਾਇਤ ਮੁਤਾਬਕ ਬਾਬਾ ਲੱਖਾ ਸਿੰਘ ਨੇ ਅਖੰਡ ਪਾਠ ਕਿਸੇ ਹੋਰ ਥਾਂ ਤੇ ਭੋਗ ਕਿਸੇ ਹੋਰ ਥਾਂ ਪਾ ਕੇ ਅਰਦਾਸ ਕੀਤੀ ਗਈ। ਇਸ ਤੋਂ ਇਲਾਵਾ ਅਰਦਾਸ ਉਪਰੰਤ ਹੁਕਮਨਾਮਾ ਵੀ ਨਹੀਂ ਲਿਆ ਗਿਆ।



ਉਧਰ, ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ਿਕਾਇਤ ਮਿਲਦਿਆਂ ਹੀ ਪੜਤਾਲੀਆ ਕਮੇਟੀ ਬਣਾ ਕੇ ਜਾਂਚ ਅਰੰਭ ਕਰ ਦਿੱਤੀ ਹੈ। ਇਸ ਵਿੱਚ ਗੁਰਦੁਆਰਾ ਗੁਰੂਸਰ ਕਾਉਂਕੇ ਦੇ ਮੈਨੇਜਰ ਗੁਰਜੀਤ ਸਿੰਘ ਤੇ ਪ੍ਰਚਾਰਕ ਸਰਵਣ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।


ਅੰਮ੍ਰਿਤਸਰ ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰ ਨੂੰ ਕੋਰੋਨਾ ਨੇ ਨਿਗਲਿਆ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ