ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਐਤਵਾਰ ਸ਼ਾਮ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਨੇੜੇ ਉਦੋਂ ਵਾਪਰੀ, ਜਦੋਂ ਸਿੱਧੂ ਆਪਣੇ ਸਾਥੀਆਂ ਨਾਲ ਗੱਡੀ ਵਿੱਚ ਜਾ ਰਿਹਾ ਸੀ। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ 424 ਹਸਤੀਆਂ ਨੂੰ ਦਿੱਤੀ ਪੁਲਿਸ ਸੁਰੱਖਿਆ ਨੂੰ ਘਟਾਇਆ ਗਿਆ ਸੀ ਜਿਸ ਤੋਂ ਅਗਲੇ ਹੀ ਦਿਨ ਇਹ ਘਟਨਾ ਵਾਪਰ ਗਈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਆ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਦੇ ਪਿੰਡ ਮੂਸਾ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਪਿੰਡ ਮੂਸੇ ਵਿੱਚ ਮਰਹੂਮ ਪੰਜਾਬੀ ਗਾਇਕ ਤੇ ਪਾਰਟੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਦੇ ਸਬੰਧ ਵਿੱਚ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ 8 ਤਰੀਕ ਨੂੰ ਨੌਜਵਾਨ ਪੱਗ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ
ਏਬੀਪੀ ਸਾਂਝਾ | shankerd | 07 Jun 2022 11:31 AM (IST)
ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
Giani Harpreet Singh