ਪੜਚੋਲ ਕਰੋ

Punjab News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਿਹਾਰ ਸਰਕਾਰ ਨੂੰ ਸਖ਼ਤ ਚੇਤਾਵਨੀ

Punjab News:  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਪਟਨਾ ਸਾਹਿਬ ਦੀ ਮਾਣ-ਮਰਿਆਦਾ ਰੱਖਣ ਵਿੱਚ ਸਹਿਯੋਗ ਕਰੇ।

Punjab News:  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਪਟਨਾ ਸਾਹਿਬ ਦੀ ਮਾਣ-ਮਰਿਆਦਾ ਰੱਖਣ ਵਿੱਚ ਸਹਿਯੋਗ ਕਰੇ। ਉਨ੍ਹਾਂ ਕਿਹਾ ਹੈ ਕਿ ਮਰਿਆਦਾ ਦੀ ਉਲ਼ੰਘਣਾ ਹੋਈ ਤਾਂ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਇਸ ਦੌਰਾਨ ਜੇਕਰ ਕੋਈ ਨੁਕਸਾਨ ਹੋਇਆ ਤਾਂ ਸਰਕਾਰ ਜ਼ਿੰਮੇਵਾਰ ਹੋਏਗੀ।

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਖ਼ਤ ਕਾਰਵਾਈ ਕਰਦਿਆਂ ਪਟਨਾ ਸਾਹਿਬ ਕਮੇਟੀ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਸੀ ਜਿੱਥੇ ਕਈ ਮੈਂਬਰਾਂ ਨੂੰ ਧਾਰਮਿਕ ਸੇਵਾ ਲਾਈ ਗਈ ਉੱਥੇ ਪਟਨਾ ਸਾਹਿਬ ਬੋਰਡ ਨੂੰ ਕਈ ਸਖ਼ਤ ਹਦਾਇਤਾਂ ਵੀ ਦਿੱਤੀਆਂ ਸਨ। ਇਸ ਵਿੱਚ ਸੀ ਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਜਿੱਥੇ ਸੇਵਾ ਤੋਂ ਲਾਂਬੇ ਕੀਤਾ ਜਾਵੇ, ਉੱਥੇ ਹੀ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਉਲ਼ੰਘਣਾ ਕਰਨ ਤੇ ਤਨਖਾਹੀਆ ਕਰਾਰ ਦੇ ਕੇ ਵੀ ਸਖ਼ਤ ਕਾਰਵਾਈ ਕੀਤੀ ਸੀ।

ਇਸ ਪ੍ਰਤੀ ਉੱਥੋਂ ਦੇ ਪ੍ਰਸ਼ਾਸਨ ਨੂੰ ਵੀ ਦੱਸ ਦਿੱਤਾ ਗਿਆ ਸੀ ਪਰ ਕੁਝ ਬੰਦਿਆਂ ਸੀ ਸ਼ਹਿ ਤੇ ਅੱਜ ਮੁੜ ਗਿਆਨੀ ਇਕਬਾਲ ਸਿੰਘ ਵੱਲੋਂ ਤਖਤ ਸਾਹਿਬ ਤੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਆਦੇਸ਼ ਦਿੰਦੇ ਹੋਏ ਬਿਹਾਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਇੱਕ ਤਨਖਾਹੀਏ ਬੰਦੇ ਨੇ ਅਜਿਹਾ ਕੀਤਾ ਜਿਸ ਨਾਲ ਮਰਿਆਦਾ ਭੰਗ ਹੋਈ ਉਸ ਨੂੰ ਦੇਸ਼ ਵਿਦੇਸ ਦੀ ਸੰਗਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਅਜਿਹੇ ਤਣਾਅ ਵਿੱਚ ਜੇਕਰ ਕੋਈ ਜਾਨੀ ਨੁਕਸਾਨ ਹੋਇਆ ਤਾਂ ਉਸ ਲਈ ਬਿਹਾਰ ਸਰਕਾਰ ਜ਼ਿੰਮੇਵਾਰ ਹੋਵੇਗੀ ਤੇ ਹਰ ਹਾਲਤ ਪਟਨਾ ਸਾਹਿਬ ਸੀ ਮਾਣ ਮਰਿਆਦਾ ਨੂੰ ਬਹਾਲ ਰੱਖਿਆ ਜਾਵੇਗਾ। ਗੌਰਤਲਬ ਹੈ ਕਿ ਕੱਲ੍ਹ ਅਕਾਲ ਤਖਤ ਸਾਹਿਬ ਤੋਂ ਹੋਈ ਇਸ ਕਾਰਵਾਈ ਤੋਂ ਬਾਅਦ ਗਿਆਨੀ ਇਕਬਾਲ ਸਿੰਘ ਦੇ ਹਮਾਇਤੀਆਂ ਨੇ ਖ਼ੂਬ ਹੰਗਾਮਾ ਕੀਤਾ ਸੀ। ਇੱਥੋਂ ਤੱਕ ਪਟਨਾ ਸਾਹਿਬ ਦਾ ਮੁੱਖ ਦਰਵਾਜ਼ਾ ਵੀ ਬੰਦ ਕਰਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ ਜਿਸ ਦਾ ਦੇਸ਼ ਵਿਦੇਸ਼ ਦੀ ਸੰਗਤ ਨੇ ਵੱਡੀ ਪੱਧਰ ਤੇ ਸਖ਼ਤ ਵਿਰੋਧ ਕੀਤਾ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Embed widget