ਆਰਐਸਐਸ ਵੱਡਾ ਖਤਰਾ, ਤੁਰੰਤ ਲੱਗੇ ਰੋਕ, ਅਕਾਲ ਤਖਤ ਦੇ ਜਥੇਦਾਰ ਵੱਲੋਂ ਚੇਤਾਵਨੀ
ਏਬੀਪੀ ਸਾਂਝਾ | 11 Oct 2019 01:41 PM (IST)
ਆਰਐਸਐਸ ਮੁਖੀ ਮੋਹਨ ਭਾਗਵਤ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਹਿੰਦੂ ਕਹਿਣ 'ਤੇ ਸਿੱਖਾਂ ਵਿੱਚ ਵੱਡਾ ਰੋਸ ਹੈ। ਸ਼੍ਰੋਮਣੀ ਕਮੇਟੀ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲੀ ਵਾਰ ਆਰਐਸਐਸ ਲਈ ਬੜੀ ਸਖਤ ਸ਼ਬਦਾਵਲੀ ਵਰਤੀ ਹੈ।
ਚੰਡੀਗੜ੍ਹ: ਆਰਐਸਐਸ ਮੁਖੀ ਮੋਹਨ ਭਾਗਵਤ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਹਿੰਦੂ ਕਹਿਣ 'ਤੇ ਸਿੱਖਾਂ ਵਿੱਚ ਵੱਡਾ ਰੋਸ ਹੈ। ਸ਼੍ਰੋਮਣੀ ਕਮੇਟੀ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲੀ ਵਾਰ ਆਰਐਸਐਸ ਲਈ ਬੜੀ ਸਖਤ ਸ਼ਬਦਾਵਲੀ ਵਰਤੀ ਹੈ। ਉਨ੍ਹਾਂ ਨੇ ਆਰਐਸਐਸ ਨੂੰ ਇਕੱਲੇ ਸਿੱਖਾਂ ਲਈ ਹੀ ਨਹੀਂ ਬਲਕਿ ਭਾਰਤ ਅੰਦਰ ਘੱਟ ਗਿਣਤੀ ’ਚ ਰਹਿ ਰਹੇ ਸਮੂਹ ਭਾਈਚਾਰਿਆਂ ਦੇ ਲੋਕਾਂ ਲਈ ਵੱਡਾ ਖਤਰਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਰਐਸਐਸ ਮੁਖੀ ਮੋਹਨ ਭਾਗਵਤ ਵੱਲੋਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਗੱਲ ਕਰਨਾ ਭਾਰਤ ਲਈ ਬਹੁਤ ਘਾਤਕ ਸਿੱਧ ਹੋਵੇਗਾ। ਜਥੇਦਾਰ ਨੇ ਕਿਹਾ ਕਿ ਆਰਐਸਐਸ ਵਰਗੀ ਜਥੇਬੰਦੀ ਉੱਤੇ ਤੁਰੰਤ ਰੋਕ ਲਾਉਣੀ ਚਾਹੀਦੀ ਹੈ ਕਿਉਂਕਿ ਉਸ ਦੇਸ਼ ਜਿੱਥੇ ਬਹੁਤ ਸਾਰੀਆਂ ਬੋਲੀਆਂ, ਬਹੁਤ ਸਾਰੇ ਅਕੀਦੇ, ਬਹੁਤ ਸਾਰੇ ਵਿਸ਼ਵਾਸ ਹੋਣ, ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਗੱਲ ਕਰਨਾ ਬਹੁਤ ਜ਼ਿਆਦਾ ਮੰਦਭਾਗਾ ਤੇ ਘਾਤਕ ਸਿੱਧ ਹੋਵੇਗਾ।