ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਪਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਸ ਸਬੰਧੀ ਇੱਕ ਪੱਤਰ ਅਕਾਲ ਤਖਤ ਸਕੱਤਰੇਤ ਵੱਲੋਂ ਭੇਜਿਆ ਗਿਆ ਹੈ। 


ਇਸ ਪੱਤਰ ਵਿੱਚ ਉਨ੍ਹਾਂ ਕੋਲੋਂ ਆਪਣੀ ਧੀ ਦੇ ਮੌਤ ਤੇ ਰੋਮਾਂ ਦੀ ਬੇਅਦਬੀ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਨੂੰ ਇੱਕ ਹਫਤੇ ਵਿੱਚ ਅਕਾਲ ਤਖਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਸ ਸਬੰਧੀ ਅਕਾਲ ਤਖ਼ਤ ਵਿਖੇ ਸ਼ਿਕਾਇਤਾਂ ਪੁੱਜੀਆਂ ਹਨ ਜਿਸ ਆਧਾਰ ਤੇ ਸਪਸ਼ਟੀਕਰਨ ਮੰਗਿਆ ਗਿਆ ਹੈ। 


ਬੀਬੀ ਜਗੀਰ ਕੌਰ ਆਪਣੀ ਧੀ ਦੀ ਮੌਤ ਸਬੰਧੀ ਮਾਮਲੇ ਵਿੱਚ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦੋਸ਼ ਮੁਕਤ ਕਰਾਰ ਦਿੱਤੇ ਜਾ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਸੰਸਦੀ ਹਲਕੇ ਖਡੂਰ ਸਾਹਿਬ ਤੋਂ ਚੋਣ ਵੀ ਲੜੀ ਸੀ ਪਰ ਅਸਫ਼ਲ ਰਹੇ ਸਨ।


ਉਹ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚ ਸ਼ਾਮਲ ਹਨ। ਇਸ ਧੜੇ ਵੱਲੋਂ ਪਹਿਲੀ ਜੁਲਾਈ ਨੂੰ ਅਕਾਲ ਤਖਤ ਵਿਖੇ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੰਭੀਰ ਦੋਸ਼ ਲਾਏ ਗਏ ਸਨ ਤੇ ਇਹ ਮਾਮਲਾ ਇਸ ਵੇਲੇ ਅਕਾਲ ਤਖਤ ਦੇ ਵਿਚਾਰ ਅਧੀਨ ਹੈ।


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.


 
Join Our Official Telegram Channel: https://t.me/abpsanjhaofficial  


 



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :