ਅੰਮ੍ਰਿਤਸਰ: ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲ ਤਖ਼ਤ ਨੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ।

ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਨੂੰ ਧਿਆਨ ਵਿਚ ਰੱਖਦਿਆਂ ਕੋਈ ਵੀ ਅਜਿਹੀ ਹਰਕਤ ਬਰਦਾ ਨਹੀਂ ਕੀਤੀ ਜਾਵੇਗੀ, ਜਿਸ ਨਾਲ ਸੰਗਤਾਂ ਦੇ ਮਨਾ ਨੂੰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਨ ਮਰਯਾਦਾ ਨੂੰ ਢਾਹ ਲੱਗੇ। ਨਾਲ ਹੀ ਉਨ੍ਹਾਂ ਕਿਹਾ ਕਿ ਜਲਦ ਹੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਨ ਸਤਿਕਾਰ ਕਾਇਮ ਰੱਖਣ ਲਈ ਵਿਉਂਤਬੰਦੀ ਉਲੀਕੀ ਜਾਵੇਗੀ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮਜੀਠਾ ਰੋਡ (ਸ੍ਰੀ ਅੰਮ੍ਰਿਤਸਰ) ਵਿਖੇ ਇੱਕ ਕਾਂਗਰਸੀ ਆਗੂ ਕਰਮਜੀਤ ਸਿੰਘ ਵੱਲੋਂ ਨਵੰਬਰ 1984 ਸਮੇਂ ਦਿੱਲੀ ਵਿਚ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਦਾ ਜਨਮ ਦਿਨ ਮਨਾਉਣ ਨਾਲ ਸਿੱਖ ਸੰਗਤਾਂ ਦੇ ਦਿਲਾਂ ਨੂੰ ਭਾਰੀ ਠੇਸ ਪੁੱਜੀ। ਜਿਸ ਦੀ ਸਿੰਘ ਸਾਹਿਬ ਜੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਾਂ ਦੇ ਕਾਤਲਾਂ ਦਾ ਜਨਮ ਦਿਨ ਗੁਰੂ ਘਰ ਵਿਚ ਮਨਾਉਣਾ ਬਹੁਤ ਹੀ ਮੰਦਭਾਗਾ ਹੈ ਅਤੇ ਪੰਜ ਦੇ ਮਾਹੌਲ ਨੂੰ ਖਰਾਬ ਕਰਨ ਵਾਲਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904