ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ 24 ਜਨਵਰੀ ਨੂੰ ਮੁਲਾਕਾਤ ਕਰੇਗਾ। ਇਸ ਸਾਰੇ ਮਾਮਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ।


ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਸ ਪ੍ਰਗਟ ਕਰ ਰਹੇ ਨੌਜਵਾਨਾਂ ਉੱਪਰ ਇਰਾਦਾ ਕਤਲ ਦੀ ਧਾਰਾ 307 ਤਹਿਤ ਮੁਕੱਦਮਾ ਦਰਜ਼ ਕਰਨਾ ਸਰਾਸਰ ਗਲਤ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਿਲ ਕੇ ਸਿੱਖ ਭਾਵਨਾਵਾਂ ਅਨੁਸਾਰ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾਵੇਗੀ।

ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ’ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ ਨੇ ਉਨ੍ਹਾਂ ਨੌਜਵਾਨਾਂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।