ਪੜਚੋਲ ਕਰੋ
(Source: ECI/ABP News)
ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਅਕਾਲੀ-ਭਾਜਪਾ ਮਨਾ ਰਹੀ 'ਵਿਸਾਹਘਾਤ ਦਿਵਸ'

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਦੇ ਦੋ ਸਾਲ ਅੱਜ ਯਾਨੀ 16 ਮਾਰਚ ਨੂੰ ਪੂਰੇ ਹੋ ਗਏ ਹਨ। ਹਾਲਾਂਕਿ, ਕੈਪਟਨ ਸਰਕਾਰ ਆਪਣੇ ਦੋ ਸਾਲਾਂ ਦੇ ਕਾਰਜਕਾਲ ਨੂੰ ਸ਼ਾਨਾਮੱਤਾ ਦੱਸਦੀ ਹੈ, ਪਰ ਵਿਰੋਧੀਆਂ ਨੂੰ ਅਜਿਹਾ ਨਹੀਂ ਜਾਪਦਾ। ਇਸੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਅੱਜ ਵਿਸਾਹਘਾਤ ਦਿਵਸ ਮਨਾ ਰਹੀਆਂ ਹਨ।
ਇਸੇ ਕੜੀ ਤਹਿਤ ਪੂਰੇ ਪੰਜਾਬ ਵਿੱਚ ਅਕਾਲੀ-ਭਾਜਪਾ ਰੋਸ ਮੁਜ਼ਾਹਰੇ ਕਰ ਰਿਹਾ ਹੈ। ਜਲੰਧਰ ਵਿੱਚ ਸੁਖਬੀਰ ਬਾਦਲ, ਚੰਡੀਗੜ੍ਹ ਵਿੱਚ ਬਿਕਰਮ ਮਜੀਠੀਆ ਅਤੇ ਪੰਜਾਬ ਦੀਆਂ ਹੋਰ ਥਾਵਾਂ 'ਤੇ ਅਕਾਲੀ ਦਲ ਵੱਲੋਂ ਸਰਕਾਰ ਦੀ ਪੋਲ ਖੋਲ੍ਹੀ ਗਈ। ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਪ੍ਰਦਰਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਹਾਲ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਕੋਟਕਪੂਰਾ ਚੌਕ ਤੱਕ ਕੱਢਿਆ ਗਿਆ। ਇਸ ਮੌਕੇ ਇਕੱਤਰ ਹੋਏ ਅਕਾਲੀ ਦਲ ਦੇ ਆਗੂਆਂ ਵੱਲੋਂ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਵਰਕਰਾਂ ਵਲੋਂ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫੀ ਦੇ ਝੂਠੇ ਵਾਅਦੇ, ਨੌਜਵਾਨਾਂ ਨਾਲ ਸਮਾਰਟਫ਼ੋਨ ਦੇ ਵਾਅਦੇ, ਨਸ਼ਾ ਬੰਦ ਕਰਨ ਲਈ ਚੁੱਕੀ ਸਹੁੰ ਆਦਿ ਦੇ ਵਾਅਦੇ ਯਾਦ ਕਰਾਉਂਦਿਆਂ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਦੋ ਸਾਲ ਹੋ ਗਏ ਕੈਪਟਨ ਸਰਕਾਰ ਨੂੰ ਪਰ ਅਜੇ ਤਕ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰੀ ਨਹੀਂ ਉੱਤਰੀ। ਵਿਧਾਇਕ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਭ ਤੋਂ ਵੱਡਾ ਵਿਸਾਹਘਾਤ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਨਾਮ 'ਤੇ ਕੀਤਾ ਹੈ, ਇਸ ਤੋਂ ਇਲਾਵਾ ਬੇਰੁਜ਼ਗਾਰੀ ਭੱਤਾ, ਸਮਾਰਟ ਫੋਨਾਂ ਦਾ ਵਾਅਦਾ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
