ਰਾਜਪੁਰਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਗੁੱਸਾ ਅਜੇ ਵੀ ਜਿਉਂ ਦਾ ਤਿਉਂ ਹੈ। ਕੇਂਦਰ ਸਰਕਾਰ ਆਏ ਦਿਨ ਹੀ ਕਿਸਾਨਾਂ ਨੂੰ ਸ਼ਾਂਤ ਕਰਨ ਦਾ ਕੋਈ ਨੁਕਤਾ ਘੜਦੀ ਜ਼ਰੂਰ ਹੈ ਪਰ ਉਹ ਕਾਮਯਾਬ ਨਹੀਂ ਹੋ ਪਾ ਰਿਹਾ। ਇਸੇ ਕੜੀ ‘ਚ ਹੁਣ ਰਾਜਪੁਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰਾਜਪੁਰਾ ਤੋਂ ਵਿਧਾਇਕ ਦੀ ਚੋਣ ਲੜ ਚੁੱਕੇ ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਦੇ ਦਫਤਰ ਦਾ ਘਿਰਾਓ ਕੀਤਾ ਗਿਆ।

ਇਸ ਦੌਰਾਨ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਤੇ ਗਰੇਵਾਲ ਦਾ ਪੁਤਲਾ ਵੀ ਸਾੜਿਆ। ਇਸ ਦੌਰਾਨ ਅਕਾਲੀ ਦਲ (ਅ) ਦੇ ਲੀਡਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੂੰ ਗੁਪਤ ਤਰੀਕੇ ਨਾਲ ਘੇਰਿਆ ਜਾਵੇਗਾ ਕਿਉਂਕਿ ਗਰੇਵਾਲ ਵੱਲੋਂ ਕਿਸਾਨਾਂ ਨੂੰ ਲਲਕਾਰਿਆ ਜਾ ਰਿਹਾ ਹੈ ਕਿ ਉਹ ਹਰ ਪਿੰਡ ਵਿੱਚ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਰਸੀ ਦੇ ਲਾਲਚ ਵਿੱਚ ਗਰੇਵਾਲ, ਮੋਦੀ ਦੀ ਚਾਪਲੂਸੀ ਕਰ ਰਹੇ ਰਿਹਾ ਹੈ। ਕਿਸਾਨਾਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੁਧ ਜੋ 3 ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨਾਂ ਕਿਸਾਨਾਂ ਨੂੰ ਵੀ ਕਿਹਾ ਕਿ ਮੋਦੀ ਨਾਲ ਮੀਟਿੰਗ ਨਾ ਕਰੋ ਤੇ ਬਾਰਡਰ ‘ਤੇ ਬੈਠ ਕੇ ਸਰਕਾਰ ਦਾ ਘਿਰਾਓ ਕਰੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904