ਚੰਡੀਗੜ੍ਹ: ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਚੀਮਾ ਨੇ ਕਿਹਾ ਹੈ ਕਿ ਕੋਰੋਨਾ ਦੇ ਇਲਾਜ ਲਈ ਸਰਕਾਰ ਨੇ ਜੋ ਰੇਟ ਫਿਕਸ ਕੀਤੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ। ਸਰਕਾਰ ਜ਼ਮੀਨੀ ਹਕੀਕਤ ਤੋਂ ਜਾਣੂ ਨਹੀਂ। ਇਸ ਲਈ ਅਜਿਹਾ ਫਰਮਾਨ ਜਾਰੀ ਕੀਤਾ ਗਿਆ ਹੈ।
10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਸਰਕਾਰੀ ਹਸਪਤਾਲ ਵਿੱਚ ਸਹੂਲਤਾਂ ਦੀ ਘਾਟ ਹੋਣ ਕਰਕੇ ਆਮ ਜਨਤਾ ਵੀ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਜਾ ਰਹੀ ਹੈ। ਅਜਿਹੇ ਵਿੱਚ ਕੋਰੋਨਾ ਮਹਾਮਾਰੀ ਦੇ ਇਲਾਜ ਲਈ ਕੀਮਤਾਂ ਫਿਕਸ ਕਰਨੀਆਂ ਬਹੁਤ ਹੀ ਅਫਸੋਸ ਦੀ ਗੱਲ ਹੈ।
ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਚੀਮਾ ਨੇ ਇਲਾਜ਼ਮ ਲਾਉਂਦੇ ਹੋਏ ਕਿਹਾ ਕਿ ਕੋਰੋਨਾ ਕਾਲ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਗਰੀਬ ਲੋਕਾਂ ਵਿੱਚ ਨਹੀਂ ਵੰਡਿਆ। ਇਸ ਰਾਸ਼ਨ ਦੀ ਗ਼ਰੀਬਾਂ ਤੱਕ ਪਹੁੰਚ ਨਹੀਂ ਕੀਤੀ ਗਈ। ਜਲੰਧਰ ਵਿੱਚ ਵਿਧਾਇਕ ਰਜਿੰਦਰ ਬੇਰੀ ਦੇ ਦੋਸਤ ਦੇ ਹੋਟਲ ਵਿੱਚ ਰਾਸ਼ਨ ਬਰਾਮਦ ਹੋਇਆ ਹੈ।
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਚੀਮਾ ਨੇ ਕਿਹਾ
ਸਰਕਾਰ ਵਲੋਂ ਰਾਸ਼ਨ ਦੇ ਮਾਮਲੇ ਵਿੱਚ ਬਹੁਤ ਵੱਡਾ ਘਪਲਾ ਹੋਇਆ ਹੈ। ਇਸ ਪੂਰੇ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਹੋਣੀ ਚਾਹੀਦੀ ਹੈ। ਕੇਂਦਰ ਸਰਕਾਰ ਵੱਲੋਂ ਮੁਫਤ ਰਾਸ਼ਨ ਗਰੀਬਾਂ 'ਚ ਵੰਡਣ ਲਈ ਭੇਜਿਆ ਗਿਆ ਸੀ ਪਰ ਇਹ ਰਾਸ਼ਨ ਗਰੀਬਾਂ ਤੱਕ ਨਹੀਂ ਪਹੁੰਚਿਆ ਤੇ ਕਾਂਗਰਸ ਸਰਕਾਰ ਨੇ ਹੁਣ ਕੋਈ ਕਾਰਵਾਈ ਵੀ ਨਹੀਂ ਕੀਤੀ।-
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ