ਚੰਡੀਗੜ੍ਹ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਅਕਾਲੀ ਦਲ ਦੇ ਵਰਕਰ ਤੇ ਲੀਡਰ ਰੋਸ ਪ੍ਰਦਰਸ਼ਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 25 ਸੰਤਬਰ ਨੂੰ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਸਵੇਰੇ 11 ਵਜੇ ਤੋਂ 1 ਵਜੇ ਤਕ ਚੱਕਾ ਜਾਮ ਕੀਤਾ ਜਾਏਗਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 26 ਸੰਤਬਰ ਤੋਂ ਲਗਾਤਾਰ 4 ਦਿਨ ਪੰਜਾਬ ਭਰ ਵਿੱਚ ਲੋਕਾਂ ਨੂੰ ਮਿਲਣਗੇ ਤੇ ਖੇਤੀ ਬਿੱਲਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਇੱਕ ਅਕਤੂਬਰ ਨੂੰ ਅਕਾਲੀ ਦਲ ਅਕਾਲ ਤਖ਼ਤ ‘ਤੇ ਅਰਦਾਸ ਕਰਨ ਤੋਂ ਬਾਅਦ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਣਗੇ।
ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਿਸਾਨਾਂ ਨਾਲ ਭੱਦਾ ਮਜ਼ਾਕ: ਕੈਪਟਨ ਅਮਰਿੰਦਰ ਸਿੰਘ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਵੱਲੋਂ ਤਿੰਨ ਘੰਟੇ ਚੱਕਾ ਜਾਮ ਦਾ ਐਲਾਨ
ਏਬੀਪੀ ਸਾਂਝਾ
Updated at:
22 Sep 2020 11:13 AM (IST)
ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਨਵੇਂ ਖੇਤੀ ਕਾਨੂੰਨਾਂ ਬਿੱਲਾਂ ਖਿਲਾਫ 3 ਘੰਟੇ ‘ਚੱਕਾ ਜਾਮ’ ਕਰੇਗਾ। ਇਸ ਦੌਰਾਨ ਸੀਨੀਅਰ ਆਗੂ ਆਪਣੇ ਹਲਕਿਆਂ ਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਪ੍ਰਦਰਸ਼ਨ ਦੀ ਅਗਵਾਈ ਕਰਨਗੇ।
ਪੁਰਾਣੀ ਤਸਵੀਰ
- - - - - - - - - Advertisement - - - - - - - - -