ਅੰਮ੍ਰਿਤਸਰ: ਅਕਾਲੀ ਦਲ ਨੇ ਸ਼ਹੀਦ ਭਗਤ ਸਿੰਘ ਦੇ ਘਰ ਦਾ ਕੁਨੈਕਸ਼ਨ ਕੱਟੇ ਜਾਣੇ ਮਗਰੋਂ ਆਪ ਸਰਕਾਰ 'ਤੇ ਹਮਲਾ ਬੋਲਿਆ ਹੈ। ਅਕਾਲੀ ਦੇ ਦਲਜੀਤ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸ਼ਹੀਦ ਭਗਤ ਸਿੰਘ ਨਾਲੋਂ ਸੰਪਰਕ ਟੁੱਟ ਗਿਆ ਹੈ, ਅਜਿਹੇ 'ਚ ਉਨ੍ਹਾਂ ਦੇ ਘਰ ਦਾ ਕੁਨੈਕਸ਼ਨ ਕੱਟਣ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਤਾਂ ਮਨੀਸ਼ ਸਿਸੋਦੀਆ ਨੂੰ ਹੀ ਭਗਤ ਸਿੰਘ ਬਣਾਉਣ ਦਾ ਐਲਾਨ ਕਰ ਦਿੱਤਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨੇ ਉਨ੍ਹਾਂ ਦਾ ਕੁਨੈਕਸ਼ਨ ਬਹਾਲ ਕਰ ਦਿੱਤਾ ਹੈ, ਉਹ ਹੁਣ ਹਰ ਜਗ੍ਹਾ ਇਸ਼ਤਿਹਾਰ ਦੇਣਗੇ, ਜੋ ਕੁਨੈਕਸ਼ਨ 20000 ਰੁਪਏ ਦਾ ਸੀ, ਹੁਣ ਪੰਜਾਬ ਨੂੰ ਕਰੋੜਾਂ ਰੁਪਏ ਦਾ ਪਵੇਗਾ। ਦੱਖਣ ਭਾਰਤ 'ਚ ਮਸ਼ਹੂਰੀ ਕੀ ਹੋਵੇਗੀ, ਕਿ ਅਸੀਂ ਸ਼ਹੀਦ ਭਗਤ ਸਿੰਘ ਦੇ ਘਰ ਦਾ ਕੁਨੈਕਸ਼ਨ ਮੁੜ ਬਹਾਲ ਕਰ ਦਿੱਤਾ ਹੈ।
ਚੀਮਾ ਨੇ ਕਿਹਾ, "ਕਾਂਗਰਸ ਪਾਰਟੀ ਨੇ ਜੋ ਕਿਹਾ ਸੀ ਕਿ ਅਸੀਂ ਇਸ ਘਰ ਦੇ ਪੈਸੇ ਦਿੰਦੇ ਹਾਂ, ਕਾਂਗਰਸ ਸਰਕਾਰ ਵੇਲੇ ਵੀ ਅਜਿਹਾ ਹੀ ਹੋਇਆ ਸੀ ਅਤੇ ਉਸ ਸਮੇਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਮੈਂ ਪੈਸੇ ਦੇ ਦਿੰਦਾ ਹਾਂ, ਇਸ ਗੱਲ ਦਾ ਕੋਈ ਹੱਲ ਨਹੀਂ ਹੈ, ਇਸ ਦਾ ਸਰਕਾਰਾਂ ਨੂੰ ਕੋਈ ਸਥਾਈ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਇਸ ਘਰ ਦਾ ਬਿੱਲ ਕਦੇ ਨਾ ਆਵੇ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ