ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਇਲਜ਼ਾਮ ਲਾਇਆ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੰਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿੱਚ ਝਗੜਾ ਇਕ ਨਾਟਕ ਸੀ। ਜੋ ਸੂਬਾ ਸਰਕਾਰ ਦੀਆਂ ਅਸਫਲਤਾਵਾਂ ਵੱਲੋਂ ਲੋਕਾਂ ਦਾ ਧਿਆਨ ਭਟਕਾ ਕੇ ਪਾਰਟੀ ਦੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਇਹ ਗੱਲ ਅਮਰਿੰਦਰ ਸਿੰਘ ਤੇ ਨਵਜੋਤ ਸਿੰਧੂ ਵਿਚਾਲੇ ਮਤਭੇਦਾਂ ਦਾ ਜ਼ਿਕਰ ਕਰਦਿਆਂ ਕਹੀ। 


ਕ੍ਰਿਕਟਰ ਤੋਂ ਨੇਤਾ ਬਣੇ ਸਿੰਧੂ ਨੇ ਬੇਅਦਬੀ ਦੇ ਮਾਮਲਿਆਂ ਨੂੰ ਲੈਕੇ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਜਿਸ ਤੋਂ ਬਾਅਦ ਤੋਂ ਮੁੱਖ ਮੰਤਰੀ ਤੇ ਸਿੱਧੂ ਦੇ ਵਿੱਚ ਮਤਭੇਦ ਸਨ। ਮੁੱਖ ਮੰਤਰੀ ਨੇ ਸਿੰਧੂ ਨੂੰ ਪਾਰਟੀ ਪ੍ਰਮੁਖ ਬਣਾਏ ਜਾਣ ਦਾ ਵੀ ਵਿਰੋਧ ਕੀਤਾ ਸੀ ਤੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ।


ਹਾਲਾਂਕਿ ਮੁੱਖ ਮੰਤਰੀ ਸ਼ੁੱਕਰਵਾਰ ਨੂੰ ਸਿੰਧੂ ਦੇ ਕਾਰਜ-ਭਾਰ ਸਾਂਭਣ ਲਈ ਕਰਵਾਏ ਸਮਾਗਮ ‘ਚ ਸ਼ਾਮਲ ਹੋਏ। ਜਦੋਂ ਅੰਮ੍ਰਿਤਸਰ ਦੇ ਵਿਧਾਇਕ ਨੇ ਉਨ੍ਹਾਂ ਨੂੰ ਮਤਭੇਦਾਂ ਨੂੰ ਭੁਲਾਕੇ ਨਾਲ ਆਉਣ ਦੀ ਅਪੀਲ ਕੀਤੀ ਸੀ।


ਇਸ ‘ਤੇ ਨਿਸ਼ਾਨਾ ਸਾਧਦਿਆਂ ਸੂਬੇ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਤੇ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਧੋਖਾ ਦੇਣ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਸਪਸ਼ਟ ਹੁੰਦਾ ਜਾ ਰਿਹਾ ਹੈ ਕਿ ਸਿੰਧੂ ਤੇ ਮੁੱਖ ਮੰਤਰੀ ਦੇ ਵਿੱਚ ਝਗੜਾ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤਾ ਗਿਆ ਨਾਟਕ ਹੈ।


ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਬਦਲ ਕੇ ਪਾਰਟੀ ਦੇ ਡੁੱਬਦੇ ਜਹਾਜ਼ ਨੂੰ ਬਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ‘ਚ ਅੰਦਰੂਨੀ ਕਲੇਸ਼ ਦਾ ਜ਼ਿਕਰ ਕਰਦਿਆਂ ਇਲਜ਼ਾਮ ਲਾਇਆ, ਇਸ ਨੂੰ ਧਿਆਨ ‘ਚ ਰੱਖਦਿਆਂ ਦੋ ਮਹੀਨੇ ਤੋਂ ਵੀ ਲੰਬਾ ਨਾਟਕ ਖੇਡਿਆ ਗਿਆ।