ਅਕਾਲੀ ਦਲ-ਬੀਜੇਪੀ ਚਹੁੰਦੀ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ, ਇਜਲਾਸ ਵਧਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਸਾਂਝੇ ਵਫ਼ਦ ਨੇ ਮੰਗਲਵਾਰ ਸਪੀਕਰ ਨੂੰ ਮੰਗ ਪੱਤਰ ਸੌਂਪ ਕੇ ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਭਖਦੇ ਮੁੱਦਿਆਂ ਉੱਤੇ ਖੁੱਲ੍ਹ ਕੇ ਚਰਚਾ ਕੀਤੀ ਜਾ ਸਕੇ। ਵਫ਼ਦ ਨੇ ਕਿਹਾ ਕਿ ਇਜਲਾਸ ਦੀਆਂ ਮਹਿਜ਼ ਦੋ ਬੈਠਕਾਂ ਰੱਖਣਾ ਸਿਰਫ ਇੱਕ ਸੰਵਿਧਾਨਕ ਰਸਮ ਪੂਰਾ ਕਰਨਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਸਾਂਝੇ ਵਫ਼ਦ ਨੇ ਮੰਗਲਵਾਰ ਸਪੀਕਰ ਨੂੰ ਮੰਗ ਪੱਤਰ ਸੌਂਪ ਕੇ ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਭਖਦੇ ਮੁੱਦਿਆਂ ਉੱਤੇ ਖੁੱਲ੍ਹ ਕੇ ਚਰਚਾ ਕੀਤੀ ਜਾ ਸਕੇ। ਵਫ਼ਦ ਨੇ ਕਿਹਾ ਕਿ ਇਜਲਾਸ ਦੀਆਂ ਮਹਿਜ਼ ਦੋ ਬੈਠਕਾਂ ਰੱਖਣਾ ਸਿਰਫ ਇੱਕ ਸੰਵਿਧਾਨਕ ਰਸਮ ਪੂਰਾ ਕਰਨਾ ਹੈ।
ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਦੋ ਅਗਸਤ ਤੋਂ ਸ਼ੁਰੂ ਹੋ ਰਹੇ ਇਜਲਾਸ ਨੂੰ ਮਹਿਜ਼ ਦਿਖਾਵਾ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਦੋ ਦਿਨ ਦਾ ਇਜਲਾਸ ਰੱਖ ਕੇ ਸਰਕਾਰ ਅਮਨ-ਕਾਨੂੰਨ ਦੀ ਵਿਗੜੀ ਹਾਲਤ, ਕਿਸਾਨਾਂ ਦੀ ਮੰਦੀ ਹਾਲਤ, ਵਧ ਰਹੀ ਬੇਰੁਜ਼ਗਾਰੀ, ਗੈਰਕਾਨੂੰਨੀ ਮਾਈਨਿੰਗ ਤੇ ਸਾਰੇ ਵਰਗਾਂ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਕੀਤਾ ਭਾਰੀ ਵਾਧਾ ਆਦਿ ਜਿਹੇ ਗੰਭੀਰ ਵਿਚਾਰ ਚਰਚਾ ਦੀ ਮੰਗ ਕਰਦੇ ਮਸਲਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ।
ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਸਪੀਕਰ ਨੂੰ ਵਿਧਾਨ ਸਭਾ ਦਾ ਇੰਨਾ ਛੋਟਾ ਇਜਲਾਸ ਰੱਖਣ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ ਹੈ। ਜੇ ਲੋਕਾਂ ਨਾਲ ਜੁੜੇ ਮੁੱਦਿਆਂ ਉੱਤੇ ਹੀ ਚਰਚਾ ਨਹੀਂ ਹੁੰਦੀ ਤਾਂ ਇਸ ਇਜਲਾਸ ਦਾ ਕੋਈ ਲਾਭ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪ ਵਿਧਾਇਕਾਂ ਕੋਲੋਂ ਇਸ ਮੁੱਦੇ ਉੱਤੇ ਸਾਥ ਦੇਣ ਦੀ ਬਹੁਤ ਥੋੜ੍ਹੀ ਉਮੀਦ ਸੀ, ਜੋ ਕਾਂਗਰਸ ਨਾਲ ਰਲੇ ਹੋਏ ਹਨ ਤੇ ਸੱਤਧਾਰੀ ਪਾਰਟੀ ਦੀ ਬੀ ਟੀਮ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਉਮੀਦ ਸੀ ਕਿ ਸਪੀਕਰ ਆਪ ਉਹ ਵਿਧਾਇਕਾਂ ਬਾਰੇ ਕੋਈ ਫੈਸਲਾ ਲੈਣਗੇ ਜੋ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਉਂਝ, ਇਹ ਵੱਖਰੀ ਗੱਲ ਹੈ ਕਿ ਬਾਕੀ ਬਚਦੇ 'ਆਪ' ਵਿਧਾਇਕ ਵੀ ਅੰਦਰਖਾਤੇ ਕਾਂਗਰਸ ਨਾਲ ਮਿਲੇ ਹੋਏ ਹਨ।