(Source: ECI/ABP News/ABP Majha)
ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦਾ ਕੀਤਾ ਬਾਈਕਾਟ ਤਾਂ ਮਜੀਠੀਆ ਨੇ ਦਿੱਤੀ ਸਲਾਹ, ਕਿਹਾ-ਠੋਕ ਵਜਾ ਕੇ ਲੜੋ ਚੋਣ, ਸੁਖਬੀਰ ਬਾਦਲ ਤਾਂ.....!
ਪਾਰਟੀ ਦੇ ਸੀਨੀਅਰ ਮੈਂਬਰ ਤੇ ਮੀਟਿੰਗ ਚ ਗੈਰ ਹਾਜ਼ਰ ਰਹੇ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ ਕਿ ਪਾਰਟੀ ਨੂੰ ਚੋਣ ਲੜਣੀ ਚਾਹੀਦੀ ਹੈ। ਜਾਣੋ ਮਜੀਠੀਆ ਨੇ ਹੋਰ ਕੀ ਕੁਝ ਕਿਹਾ ?
Punjab News: ਪੰਥਕ ਤੇ ਸਿਆਸੀ ਸੰਕਟ 'ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਮੈਂਬਰ ਤੇ ਮੀਟਿੰਗ ਚ ਗੈਰ ਹਾਜ਼ਰ ਰਹੇ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ ਕਿ ਪਾਰਟੀ ਨੂੰ ਚੋਣ ਲੜਣੀ ਚਾਹੀਦੀ ਹੈ।
ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਠੋਕ ਵਜਾ ਕੇ ਚੋਣ ਲੜਣੀ ਚਾਹੀਦੀ ਹੈ,ਜੇ ਪ੍ਰਧਾਨ ਚੋਣ ਨਹੀਂ ਲੜ ਸਕਦੇ ਤਾਂ ਵਰਕਰ ਤੇ ਲੀਡਰਸ਼ਿੱਪ ਨੂੰ ਤਕੜੇ ਹੋ ਕੇ ਚੋਣ ਲੜਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਇਹ ਪਾਰਟੀ ਦਾ ਫੈਸਲਾ ਹੈ ਪਰ ਮੇਰੇ ਮੰਨਣਾ ਹੈ ਕਿ ਚੋਣਾਂ ਵਿੱਚ ਜਾਣਾ ਚਾਹੀਦਾ ਹੈ।
ਜਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪਾਰਟੀ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗੀ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਐਲਾਨਿਆ ਗਿਆ। ਉਹ 31 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਪਰ ਕਾਫੀ ਸਮਾਂ ਬੀਤ ਚੁੱਕਾ ਸੀ। ਕਈ ਵਾਰ ਸਿੰਘ ਸਾਹਿਬ ਨੂੰ ਫੈਸਲਾ ਦੇਣ ਦੀ ਬੇਨਤੀ ਕੀਤੀ ਗਈ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣ ਹੈ। ਲੋਕ ਚਾਹੁੰਦੇ ਸਨ ਕਿ ਪ੍ਰਧਾਨ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਪਰ ਜਿਵੇਂ ਹੀ ਕੱਲ੍ਹ ਜਥੇਦਾਰ ਸਾਹਿਬ ਦਾ ਹੁਕਮ ਆਇਆ ਤਾਂ ਸਾਫ਼ ਹੈ ਕਿ ਉਹ ਪ੍ਰਚਾਰ ਨਹੀਂ ਕਰ ਸਕਦੇ। ਸਮੁੱਚੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਅੱਗੇ ਨਹੀਂ ਜਾਵਾਂਗੇ। ਇਸ ਦੌਰਾਨ ਚੋਣਾਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।