ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪੰਜਾਬ ਸਰਕਾਰ ਜੋ ਅੱਜ ਮਤਾ ਵਿਧਾਨ ਸਭਾ ਵਿੱਚ ਲੈ ਕੇ ਆ ਰਹੀ ਹੈ। ਇਸ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਜਾਣ ਤੋਂ ਪਹਿਲਾਂ ਹੀ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਇਸ ਸਬੰਧੀ ਵਿਧਾਨ ਸਭਾ ਹਲਾਕ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਕਰ ਰਹੀ ਹੈ ਇਹ ਬਿਲਕੁਲ ਗਲਤ ਹੈ। ਸਿੱਖਾਂ ਦੀਆਂ ਧਾਰਮਿਕਾਂ ਆਸਥਾਵਾਂ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਹੈ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਕੁੱਝ ਕਰਨਾ ਹੀ ਹੈ ਤਾਂ ਸੰਵਿਧਾਨ ਮੁਤਾਬਕ ਚੱਲੇ ਮੈਰਿਟ ਦੇ ਆਧਾਰ 'ਤੇ ਸਰਕਾਰ ਫੈਸਲੇ ਲਵੇ। 



ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਚੁਣੀ ਹੋਈ ਸੰਸਥਾ ਹੈ ਜਿਵੇਂ ਅਸੀਂ ਚੁਣ ਕੇ ਆ ਵਿਧਾਨ ਸਭਾ ਵਿੱਚ ਆਏ ਹਾਂ ਅਤੇ ਵਿਧਾਇਕ ਬਣੇ ਹਾਂ। ਇਸੇ ਤਰ੍ਹਾਂ SGPC ਲਈ ਮੈਂਬਰ ਚੁਣੇ ਜਾਂਦੇ ਹਨ। ਜਿਹਨਾ ਨੂੰ ਸਿੱਖਾਂ ਦੁਆਰਾ ਵੋਟਾਂ ਪਾਈਆਂ ਜਾਂਦੀਆਂ ਹਨ। ਜੇ ਸਰਕਾਰ ਨੂੰ ਲੱਗਦਾ ਹੈ ਕਿ ਮੌਜੂਦਾ ਸਿਸਟਮ ਸਹੀ ਨਹੀਂ ਚੱਲ ਰਿਹਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਆਪਣੇ ਨੁਮਾਇੰਦੇ ਭੇਜੇ, ਜੇਕਰ ਉਹਨਾਂ ਦੇ ਮੈਂਬਰ ਜਿੱਤ ਜਾਂਦੇ ਹਨ ਤਾਂ ਜੋ ਮਰਜ਼ੀ ਕਰਨ।



ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਮੈਂ ਇਸ ਗੱਲ ਦੇ ਹੱਕ ਵਿੱਚ ਹਾਂ ਕਿ ਕੋਈ ਵੀ ਦਖਲਅੰਦਾਜ਼ੀ ਕਿਸੇ ਦੀ ਨਿੱਜੀ ਚਾਹੇ ਸ਼੍ਰੋਮਣੀ ਕਮੇਟੀ ਦੇ ਕੰਮਾਂ ਵਿੱਚ ਚਾਹੇ ਧਾਰਮਿਕ ਕੰਮਾਂ ਵਿੱਚ ਨਹੀਂ ਹੋਣੀ ਚਾਹੀਦੀ ਹੈ। ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲੇ ਹੋਣੇ ਚਾਹੀਦੇ ਹਨ। ਇਸੇ ਲਈ ਮੈਂ ਆਖਦਾ ਹਾਂ ਕਿ ਸਾਡੇ ਧਾਰਮਿਕ ਸਮਲਿਆਂ ਵਿੱਚ ਕਿਸੇ ਦੀ ਵੀ ਨਿੱਜੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ ਅਤੇ ਨਾ ਹੀ ਕਿਸੇ ਸਰਕਾਰ ਨੂੰ ਧਾਰਮਿਕ ਕੰਮ ਵਿੱਚ ਦਖਲ ਦੇਣਾ ਚਾਹੀਦਾ ਹੈ। ਮੈਰਿਟ ਦੇ ਆਧਾਰ 'ਤੇ ਸਾਰੇ ਫੈਸਲੇ ਲਏ ਜਾਣੇ ਚਾਹੀਦੇ ਹਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।