ਪੜਚੋਲ ਕਰੋ

Punjab News: ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ। 

ਅੱਜ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਇੱਕ ਨਵੰਬਰ ਨੂੰ ਸੂਬੇ ਨਾਲ ਜੁੜੇ ਹਰੇਕ ਮਸਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਦੋਗਲਾ ਚਿਹਰਾ ਬੇਨਕਾਬ ਕਰਨਗੇ, ਜਿਸ ਕਰਕੇ ਅਕਾਲੀ ਲੀਡਰਸ਼ਿਪ ਨੂੰ ਇਸ ਬਹਿਸ ਵਿੱਚ ਆਪਣੀ ਹਾਜ਼ਰੀ ਜ਼ਰੂਰ ਯਕੀਨੀ ਬਣਾਉਣੀ ਚਾਹੀਦੀ ਹੈ। 

ਬੁਲਾਰੇ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਬਹਿਸ ਸਾਲ 1966 ਤੋਂ ਲੈ ਕੇ ਸੂਬੇ ਨਾਲ ਜੁੜੇ ਸਾਰੇ ਮਸਲਿਆਂ ਨੂੰ ਆਧਾਰ ਬਣਾ ਕੇ ਕੀਤੀ ਜਾਵੇਗੀ ਜਿਸ ਵਿੱਚ ਪਾਣੀ ਨਾਲ ਜੁੜੇ ਮਸਲੇ, ਵਿੱਤ ਅਤੇ ਨਸ਼ਿਆਂ ਸਮੇਤ ਹਰੇਕ ਮਸਲਾ ਬਹਿਸ ਦਾ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਇਸ ਬਹਿਸ ਵਿੱਚ ਸ਼ਾਮਲ ਹੋਣ ਦੀ ਸ਼ਾਹਦੀ ਭਰਨ ਦੀ ਬਜਾਏ ਅਕਾਲੀ ਲੀਡਰਸ਼ਿਪ ਇਸ ਬਹਿਸ ਤੋਂ ਭੱਜਣ ਲਈ ਬੇਤੁੱਕੇ ਬਹਾਨੇ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਇਹ ਗੱਲ ਕਹਿ ਚੁੱਕੇ ਹਨ ਕਿ ਇਹ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ ‘ਤੇ ਕੇਂਦਰਿਤ ਹੋਵੇਗੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਹਨ। 

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਦ੍ਰਿੜ ਵਚਨਬੱਧ ਹੈ ਕਿ ਪੰਜਾਬ ਦੇ ਪਾਣੀਆਂ ਦਾ ਇੱਕ ਤੁਪਕਾ ਵੀ ਕਿਸੇ ਹੋਰ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਇਸ ਬਾਰੇ ਸੁਪਰੀਮ ਕੋਰਟ ਸਮੇਤ ਹਰੇਕ ਮੰਚ ’ਤੇ ਸਾਫ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਈ ਵਾਰ ਆਪਣਾ ਸਟੈਂਡ ਬਿਲਕੁਲ ਸਾਫ ਕਰ ਚੁੱਕੇ ਹਨ, ਪਰ ਅਕਾਲੀ ਲੀਡਰਸ਼ਿਪ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਅੱਕੀ ਪਲਾਹੀਂ ਹੱਥ ਮਾਰ ਰਹੀ ਹੈ। 

ਬੁਲਾਰੇ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਇਨ੍ਹਾਂ ਸਾਰੇ ਮਸਲਿਆਂ ‘ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਰਕੇ ਇਹ ਲੋਕ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਨਾਲ ਹੋਏ ਧੱਕੇ ਦੀ ਜਿੰਮੇਵਾਰ ਹੈ ਅਤੇ ਪੰਜਾਬ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਇਤਿਹਾਸ ਕਦੀ ਮੁਆਫ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇੱਕ ਨਵੰਬਰ ਨੂੰ ਹੋਣ ਵਾਲੀ ਬਹਿਸ ਇਸ ਗੱਲ ਦਾ ਨਿਤਾਰਾ ਕਰ ਦੇਵੇਗੀ ਕਿ ਕੁਰਬਾਨੀਆਂ ਦੀ ਆੜ ਵਿੱਚ ਉਨ੍ਹਾਂ ਨਾਲ ਕਿਵੇਂ ਚਿੱਟੇ ਦਿਨ ਧੋਖਾ ਕੀਤਾ ਗਿਆ ਜਦਕਿ ਅਕਾਲੀ ਲੀਡਰ ਪੰਜਾਬ ਨਾਲ ਧ੍ਰੋਹ ਕਮਾ ਕੇ ਆਪਣੇ ਨਿੱਜੀ ਹਿੱਤ ਪੂਰਦੇ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab holiday- ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Subhadra Yojana: ਇਨ੍ਹਾਂ ਮਹਿਲਾਵਾਂ ਨੂੰ ਮਿਲਣਗੇ ਸਾਲਾਨਾ 10 ਹਜ਼ਾਰ ਰੁਪਏ, ਜਾਣੋ ਲਿਸਟ ਵਿੱਚ ਤੁਹਾਡਾ ਨਾਂ ਸ਼ਾਮਲ ਹੈ ਜਾਂ ਨਹੀਂ

ਨਾਬਾਲਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭੀੜ ਦੇ ਸਾਹਮਣੇ ਨੰਗਾ ਕਰਕੇ ਘੁਮਾਇਆ, ਮੂਕ ਦਰਸ਼ਕ ਬਣ ਕੇ ਦੇਖਦੇ ਰਹੇ ਲੋਕ, ਜਾਣੋ ਪੂਰਾ ਮਾਮਲਾ

World Longest Car: ਸਵਿਮਿੰਗ ਪੂਲ, ਥੀਏਟਰ, ਹੈਲੀਪੈਡ, ਇਹ ਕਾਰ ਨਹੀਂ ਚੱਲਦਾ-ਫਿਰਦਾ ਮਹਿਲ; ਫੀਚਰਸ ਜਾਣ ਕੇ ਰਹਿ ਜਾਓਗੇ ਹੈਰਾਨ

ABP Premium

ਵੀਡੀਓਜ਼

Love Marriage Suicide | ਨੌਜਵਾਨ ਨੇ ਲਿਆ ਫਾ+ਹਾ !  Whatsapp 'ਤੇ ਤਸਵੀਰ Post ਕਰਕੇ ਲਿਖਿਆ 'BYE MY Love'Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab holiday- ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Punjab holiday- ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Subhadra Yojana: ਇਨ੍ਹਾਂ ਮਹਿਲਾਵਾਂ ਨੂੰ ਮਿਲਣਗੇ ਸਾਲਾਨਾ 10 ਹਜ਼ਾਰ ਰੁਪਏ, ਜਾਣੋ ਲਿਸਟ ਵਿੱਚ ਤੁਹਾਡਾ ਨਾਂ ਸ਼ਾਮਲ ਹੈ ਜਾਂ ਨਹੀਂ
Subhadra Yojana: ਇਨ੍ਹਾਂ ਮਹਿਲਾਵਾਂ ਨੂੰ ਮਿਲਣਗੇ ਸਾਲਾਨਾ 10 ਹਜ਼ਾਰ ਰੁਪਏ, ਜਾਣੋ ਲਿਸਟ ਵਿੱਚ ਤੁਹਾਡਾ ਨਾਂ ਸ਼ਾਮਲ ਹੈ ਜਾਂ ਨਹੀਂ
ਨਾਬਾਲਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭੀੜ ਦੇ ਸਾਹਮਣੇ ਨੰਗਾ ਕਰਕੇ ਘੁਮਾਇਆ, ਮੂਕ ਦਰਸ਼ਕ ਬਣ ਕੇ ਦੇਖਦੇ ਰਹੇ ਲੋਕ, ਜਾਣੋ ਪੂਰਾ ਮਾਮਲਾ
ਨਾਬਾਲਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭੀੜ ਦੇ ਸਾਹਮਣੇ ਨੰਗਾ ਕਰਕੇ ਘੁਮਾਇਆ, ਮੂਕ ਦਰਸ਼ਕ ਬਣ ਕੇ ਦੇਖਦੇ ਰਹੇ ਲੋਕ, ਜਾਣੋ ਪੂਰਾ ਮਾਮਲਾ
World Longest Car: ਸਵਿਮਿੰਗ ਪੂਲ, ਥੀਏਟਰ, ਹੈਲੀਪੈਡ, ਇਹ ਕਾਰ ਨਹੀਂ ਚੱਲਦਾ-ਫਿਰਦਾ ਮਹਿਲ; ਫੀਚਰਸ ਜਾਣ ਕੇ ਰਹਿ ਜਾਓਗੇ ਹੈਰਾਨ
World Longest Car: ਸਵਿਮਿੰਗ ਪੂਲ, ਥੀਏਟਰ, ਹੈਲੀਪੈਡ, ਇਹ ਕਾਰ ਨਹੀਂ ਚੱਲਦਾ-ਫਿਰਦਾ ਮਹਿਲ; ਫੀਚਰਸ ਜਾਣ ਕੇ ਰਹਿ ਜਾਓਗੇ ਹੈਰਾਨ
23 ਸਾਲ ਬਾਅਦ ਪਰਤਿਆ ਆਪਣੇ ਮੁਲਕ, ਪਾਸਪੋਰਟ ਗੁਆਚਣ ਤੋਂ ਬਾਅਦ ਲੇਬਨਾਨ 'ਚ ਫਸਿਆ ਪੰਜਾਬੀ ਇਦਾਂ ਪਹੁੰਚਿਆ ਆਪਣੇ ਘਰ

Punjab Breaking News Live 22 September 2024: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਤੋਂ CM ਮਾਨ ਨੂੰ ਖਤਰਾ, ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)

ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget