Chandigarh News: ਅਕਾਲੀ ਦਲ ਦਾ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਹੱਲਾ ਬੋਲ, ਪੁਲਿਸ ਨੇ ਕੀਤੀ ਪੂਰੀ ਤਿਆਰੀ
ਅਕਾਲੀ ਦਲ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁੱਜ ਯਮੁਨਾ ਨਹਿਰ ਦੇ ਮਾਮਲੇ ’ਤੇ ਪੰਜਾਬ ਨੂੰ ਚਾਰ ਦਹਾਕੇ ਪਹਿਲਾਂ ਵਾਲੀ ਥਾਂ ਭੇਜ ਦਿੱਤਾ ਹੈ, ਜਿੱਥੋਂ ਪੰਜਾਬ ਕਾਲੇ ਦੌਰ ’ਚ ਧੱਕਿਆ ਗਿਆ ਸੀ।
Chandigarh News: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਇਸ ਰੋਸ ਮਾਰਚ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਵਰਕਰ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਅਕਾਲੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਦੂਜੇ ਸੂਬਿਆਂ ਨੂੰ ਨਹੀਂ ਜਾਣ ਦੇਵੇਗਾ ਤੇ ਇਸਦੀ ਰਾਖੀ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹੈ।
Apart from the #SYL canal, CM @BhagwantMann has a lot to answer for, including receiving kickbacks for hiring a jet aircraft for 6 months spending a whopping sum of Rs 120 crore from state funds, besides incurring an expenditure of Rs 750 crore on self promotion, and looting the… pic.twitter.com/4OJDrS4QpJ
— Sukhbir Singh Badal (@officeofssbadal) October 9, 2023
ਅਕਾਲੀ ਦਲ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁੱਜ ਯਮੁਨਾ ਨਹਿਰ ਦੇ ਮਾਮਲੇ ’ਤੇ ਪੰਜਾਬ ਨੂੰ ਚਾਰ ਦਹਾਕੇ ਪਹਿਲਾਂ ਵਾਲੀ ਥਾਂ ਭੇਜ ਦਿੱਤਾ ਹੈ, ਜਿੱਥੋਂ ਪੰਜਾਬ ਕਾਲੇ ਦੌਰ ’ਚ ਧੱਕਿਆ ਗਿਆ ਸੀ। ਅਕਾਲੀ ਲੀਡਰਾਂ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ 1 ਨਵੰਬਰ ਤੱਕ ਉਡੀਕ ਕਰਨ ਦੀ ਥਾਂ 10 ਅਕਤੂਬਰ ਨੂੰ ਹੀ ਆਪਣੀ ਰਿਹਾਇਸ਼ ਦੇ ਬਾਹਰ ਬਹਿਸ ਵਾਸਤੇ ਤਿਆਰ ਰਹਿਣ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜ ਰਹੀ ਹੈ।
ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ’ਚੋਂ ਲੰਘਦੇ ਦਰਿਆਈ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਬਣਦਾ ਹੈ। ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਪੰਜਾਬ ਦੀ ਜ਼ਮੀਨੀ ਹਕੀਕਤ ਬਾਰੇ ਦੱਸਿਆ ਹੋਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਪਾਣੀ ਹਰਿਆਣਾ ’ਚ ਲੈ ਕੇ ਜਾਣ ਵਾਸਤੇ ਨਹਿਰ ਦੀ ਉਸਾਰੀ ਲਈ ਸਰਵੇਖਣ ਕਰਨ ਨਾਲ ਪੰਜਾਬ ਦੇ ਕਿਸਾਨਾਂ ਦੇ ਰੋਹ ਦਾ ਲਾਵਾ ਫੁੱਟ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।