ਅਕਾਲੀ ਦਲ ਨੇ ਸਿੱਖ ਨੌਜਵਾਨਾਂ ’ਤੇ NSA ਲਾਉਣ ਦੀ ਕੀਤੀ ਨਿਖੇਧੀ
Punjab News: ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਬੇਕਸੂਰ ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸ ਏ) ਲਗਾਉਣ ਤੇ ਉਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਬੇਕਸੂਰ ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸ ਏ) ਲਗਾਉਣ ਤੇ ਉਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਵਰਗੇ ਮਾੜੇ ਕਾਨੂੰਨਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜੋ ਉਹਨਾਂ ਦਾ ਭਵਿੱਖ ਬਰਬਾਦ ਕਰ ਦੇਣਗੇ।
ਉਹਨਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਫੈਲ ਗਈ ਹੈ ਕਿ ਇਤਿਹਾਸ ਦੁਹਰਾਇਆ ਜਾ ਰਿਹਾ ਹੈ ਤੇ ਸਿੱਖ ਕੌਮ ਵੱਲੋਂ ਪਹਿਲਾਂ ਹੰਢਾਏ ਸੰਤਾਪ ਤੋਂ ਕੋਈ ਸਬਕ ਨਹੀਂ ਸਿੱਖਿਆ ਗਿਆ।
ਇਯਾਲੀ ਨੇ ਇਹ ਵੀ ਮੰਗ ਕੀਤੀਕਿ ਜਿਹੜੇ ਬੇਕਸੂਰ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆਗਿਆ ਹੈ, ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਕੁਝ ਨੌਜਵਾਨਾਂ ਉਹਨਾਂ ਦੇ ਹਲਕੇ ਦੇ ਹਨ ਜਿਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆਹੈ। ਉਹਨਾਂ ਕਿਹਾ ਕਿ ਜਿਹਨਾਂ ਨੇ ਕੁਝ ਗਲਤ ਕੀਤਾ ਹੈ, ਉਹਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।
ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨਾਗਰਿਕ ਹੱਕਾਂ ਨੂੰ ਕੁਚਲਣ ਦਾ ਯਤਨ ਨਾ ਕਰੇ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਗਰਿਕ ਕੁਚਲੇ ਜਾ ਰਹੇ ਹਨ, ਉਸ ਨਾਲ ਦੁਨੀਆਂ ਭਰ ਵਿਚ ਬੈਠੇ ਪੰਜਾਬੀ ਚਿੰਤਤ ਹਨ। ਉਹਨਾਂ ਜ਼ੋਰਦੇ ਕੇ ਕਿਹਾ ਕਿ ਸਰਕਾਰ ਨੂੰ ਸਾਰੇ ਨਾਗਰਿਕਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਸੂਬੇ ਵਿਚ ਸ਼ਾਂਤੀ ਕਾਹਿਮ ਰਹਿਣੀ ਯਕੀਨੀ ਬਣਾਉਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI