(Source: ECI/ABP News/ABP Majha)
ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਕਹਿ ਕੇ ਕਸੂਤੇ ਫਸੇ CM ਮਾਨ, ਵਿਰੋਧੀਆਂ ਨੇ ਕਿਹਾ, ਸ਼ੇਖੀਆ ਨਾ ਮਾਰੋ ਕਾਰਵਾਈ ਕਰੋ
CM ਮਾਨ ਵੱਲੋਂ ਵਿਰੋਧੀਆਂ ਬਾਬਤ ਦਿੱਤੇ ਦਿੱਤੇ ਗਏ ਬਿਆਨ (ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ) ਤੋਂ ਬਾਅਦ ਵਿਰੋਧੀ ਇੱਕਸਾਰ ਹੀ ਮਾਨ ਦੇ ਦੁਆਲੇ ਹੋ ਗਏ ਹਨ।
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਬਾਬਤ ਦਿੱਤੇ ਦਿੱਤੇ ਗਏ ਬਿਆਨ (ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ) ਤੋਂ ਬਾਅਦ ਵਿਰੋਧੀ ਇੱਕਸਾਰ ਹੀ ਮਾਨ ਦੇ ਦੁਆਲੇ ਹੋ ਗਏ ਹਨ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਜਵਾਬੀ ਹਮਲੇ ਕੀਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, "ਦੁੱਖ ਤਾਂ ਇਹੋ ਹੈ ਕਿ ਮੁਖਮੰਤਰੀ ਨੂੰ ਸਭ ਪਤਾ ਹੁੰਦਿਆਂ ਵੀ ਉਹ ਆਪ ਸੂਬੇ ਨੂੰ ਅੱਗ ਵਿੱਚ ਝੋਕ ਰਿਹਾ ਹੈ। ਇਹ ਸ਼ੇਖੀਆਂ ਮਾਰਨ ਨਾਲੋਂ ਜੋ ਬਣਦੀ ਕਾਰਵਾਈ ਹੈ ਉਹ ਕਰੋ ਕਿਉਂਕਿ ਸਭ ਕੁੱਝ ਅੱਖੀਂ ਵੇਖਣ ਤੋਂ ਬਾਅਦ ਪੰਜਾਬੀਆਂ ਨੂੰ ਹੁਣ ਦਿੱਲੀ ਤੋਂ ਰਿਮੋਟ ਨਾਲ ਚਲਦੀ ਸਰਕਾਰ 'ਤੇ ਭਰੋਸਾ ਨਹੀਂ ਰਿਹਾ।"
ਦੁੱਖ ਤਾਂ ਇਹੋ ਹੈ ਕਿ ਮੁਖਮੰਤਰੀ ਨੂੰ ਸਭ ਪਤਾ ਹੁੰਦਿਆਂ ਵੀ ਉਹ ਆਪ ਸੂਬੇ ਨੂੰ ਅੱਗ ਵਿੱਚ ਝੋਕ ਰਿਹਾ ਹੈ। ਇਹ ਸ਼ੇਖੀਆਂ ਮਾਰਨ ਨਾਲੋਂ ਜੋ ਬਣਦੀ ਕਾਰਵਾਈ ਹੈ ਉਹ ਕਰੋ ਕਿਉਂਕਿ ਸਭ ਕੁੱਝ ਅੱਖੀਂ ਵੇਖਣ ਤੋਂ ਬਾਅਦ ਪੰਜਾਬੀਆਂ ਨੂੰ ਹੁਣ ਦਿੱਲੀ ਤੋਂ ਰਿਮੋਟ ਨਾਲ ਚਲਦੀ ਸਰਕਾਰ 'ਤੇ ਭਰੋਸਾ ਨਹੀਂ ਰਿਹਾ।@BhagwantMann stop bragging, give results. pic.twitter.com/6oNSrKEvlZ
— Sukhbir Singh Badal (@officeofssbadal) March 4, 2023
ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ, "ਭਗਵੰਤ ਮਾਨ ਜੀ ਪੰਜਾਬ 'ਚ ਸਰਕਾਰ ਤੁਹਾਡੀ ਹੈ ਤੇ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ ਇਸ ਕਰਕੇ ਜਵਾਬਦੇਹੀ ਤੁਹਾਡੀ ਬਣਦੀ ਹੈ। ਦੱਸੋ ਕਦੋਂ ਤੱਕ ਪੰਜਾਬ 'ਚ ਕਤਲ ਹੁੰਦੇ ਰਹਿਣਗੇ ,ਕਦੋਂ ਤੱਕ ਨਸ਼ਿਆਂ ਦੇ ਕਾਰਨ ਮਾਵਾਂ ਦੇ ਪੁੱਤ ਮਰਦੇ ਰਹਿਣਗੇ। ਜੇਕਰ ਪਲ ਪਲ ਦੀ ਖ਼ਬਰ ਹੈ ਤੁਹਾਨੂੰ ਤਾਂ ਫ਼ਿਰ ਅਜਨਾਲਾ ਦੇ ਥਾਣੇ ਦੇ ਕਬਜ਼ੇ ਦੀ ਵੀ ਖ਼ਬਰ ਹੋਏਗੀ?"
@BhagwantMannਜੀ ਪੰਜਾਬ 'ਚ ਸਰਕਾਰ ਤੁਹਾਡੀ ਹੈ ਤੇ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ ਇਸ ਕਰਕੇ ਜਵਾਬਦੇਹੀ ਤੁਹਾਡੀ ਬਣਦੀ ਹੈ।
— Ashwani Sharma (@AshwaniSBJP) March 4, 2023
ਦੱਸੋ ਕਦੋਂ ਤੱਕ ਪੰਜਾਬ 'ਚ ਕਤਲ ਹੁੰਦੇ ਰਹਿਣਗੇ ,ਕਦੋਂ ਤੱਕ ਨਸ਼ਿਆਂ ਦੇ ਕਾਰਨ ਮਾਵਾਂ ਦੇ ਪੁੱਤ ਮਰਦੇ ਰਹਿਣਗੇ।
ਜੇਕਰ ਪਲ ਪਲ ਦੀ ਖ਼ਬਰ ਹੈ ਤੁਹਾਨੂੰ ਤਾਂ ਫ਼ਿਰ ਅਜਨਾਲਾ ਦੇ ਥਾਣੇ ਦੇ ਕਬਜ਼ੇ ਦੀ ਵੀ ਖ਼ਬਰ ਹੋਏਗੀ? https://t.co/GshdBrRvQ9
ਜੇ ਗੱਲ ਕਾਂਗਰਸ ਦੀ ਕੀਤੀ ਜਾਵੇ ਤਾਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਮਾਨ ਨੂੰ ਕਿਹਾ ਕਿ ਸ਼ੇਖੀ ਮਾਰਨ ਦੇ ਨਾਲ-ਨਾਲ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸੱਟਾਂ ਮਾਰਨ ਵਾਲਿਆਂ 'ਤੇ ਕਾਰਵਾਈ ਕਰਨੀ ਪਵੇਗੀ।
ਕੀ ਹੈ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਸੀ ਕਿ ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ.."
ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..
— Bhagwant Mann (@BhagwantMann) March 4, 2023
ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਵਿਰੋਧੀ ਧਿਰਾਂ ਨੇ ਜਮ ਕੇ ਆਮ ਆਦਮੀ ਪਾਰਟੀ ਤੇ ਖ਼ਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨੇ ਸਾਧੇ ਹਨ।