ਪੜਚੋਲ ਕਰੋ

Punjab News: ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਹਮਲੇ ਦੀ ਕਰਵਾਈ ਜਾਵੇ CBI ਜਾਂਚ-ਸੁਖਬੀਰ ਬਾਦਲ

Punjab News: ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ ਤੇ ਪਥਪ੍ਰੀਤ ਸਿੰਘ ਵਰਗੇ ਅਖੌਤੀ ਪੰਥਕ ਆਗੂਆਂ ਦੇ ਨਾਲ-ਨਾਲ ਐਮ ਪੀ ਸਿਮਰਨਜੀਤ ਸਿੰਘ ਮਾਨ ਘਟਨਾ ਬਾਰੇ ਕਿਉਂ ਚੁੱਪ ਹਨ ?

Punjab News:  ਸ਼੍ਰੋਮਣੀ ਅਕਾਲੀ ਦਲ ਨੇ  ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ ’ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ 1984 ਵਿਚ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਹਮਲਾ ਚੇਤੇ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਿੱਖਾਂ ਵਿਚ ਰੋਸ ਹੈ ਤੇ ਉਹ ਇਸ ਘਿਨੌਣੀ ਹਰਕਤ ਵਾਸਤੇ ਨਿਆਂ ਮੰਗ ਰਹੀ ਹੈ।

ਬਾਦਲ ਨੇ ਕਿਹਾ ਕਿ ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ ਕਿ ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਉਹਨਾਂ ਦੇ ਨਜ਼ਦੀਕੀ ਮਿੱਤਰ ਤੇ ਨਿਹੰਗ ਸਿੰਘਾਂ ਦੇ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਆਗੂ ਦਾ ਕਬਜ਼ਾ ਕਰਵਾਇਆ ਜਾਵੇ। ਉਹਨਾਂ ਕਿਹਾਕਿ  ਇਸ ਤੋਂ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਹੁਕਮ ਰਾਤ ਨੂੰ ਸ਼ਰਾਬੀ ਹਾਲਤ ਵਿਚ ਦਿੱਤੇ ਜਿਸ ਕਾਰਨ ਕਪੂਰਥਲਾ ਪੁਲਿਸ ਵੱਡੇ ਤੜਕੇ ਪੂਰੀ ਲੜਾਈ ਵਾਲੀ ਵਰਤੀ ਵਿੱਚ ਅਸਾਲਟ ਰਾਈਫਲਾਂ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ।

ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਸਿਰਫ ਸੀ ਬੀ ਆਈ ਜਾਂਚ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਸਕਦੀ ਹੈ ਤੇ ਇਸ ਮਾਮਲੇ ਵਿਚ ਮੁੱਖ ਮੰਤਰੀ ਅਤੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਕਤਲ ਕੇਸ ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀ ਕਾਰਵਾਈ ਦਾ ਮਕਸਦ ਨਿਹੰਗ ਸਿੰਘਾਂ ਦੇ ਇੱਕ ਧੜੇ ਦੀ ਮਦਦ ਕਰਨਾ ਸੀ। ਉਹਨਾਂ ਕਿਹਾ ਕਿ ਇਸੇ ਕਾਰਨ ਇਹ ਹਮਲਾ ਕੀਤਾ ਗਿਆ ਹਾਲਾਂਕਿ ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਕੋਈ ਮਾਮਲਾ ਨਹੀਂ ਸੀ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗੀ ਗੱਲ ਇਹ ਹੈ ਕਿ ਹਮਲਾ ਉਦੋਂ ਕੀਤਾ ਗਿਆ ਜਦੋਂ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਸੀ।

ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ ਤੇ ਪਥਪ੍ਰੀਤ ਸਿੰਘ ਵਰਗੇ ਅਖੌਤੀ ਪੰਥਕ ਆਗੂਆਂ ਦੇ ਨਾਲ-ਨਾਲ ਐਮ ਪੀ ਸਿਮਰਨਜੀਤ ਸਿੰਘ ਮਾਨ ਘਟਨਾ ਬਾਰੇ ਕਿਉਂ ਚੁੱਪ ਹਨ ? ਉਹਨਾਂ ਕਿਹਾ ਕਿ ਇਸ ਘਟਨਾ ਨੇ ਉਹਨਾਂ ਦੇ ਪੰਥ ਵਿਰੋਧੀ ਤਾਕਤਾਂ ਨਾਲ ਰਲੇ ਹੋਣ ਨੂੰ ਬੇਨਕਾਬ ਕਰ ਦਿੱਤਾ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget