ਪੜਚੋਲ ਕਰੋ

ਅਕਾਲੀ ਦਲ ਨੇ ਪੰਜਾਬ 'ਚ ਗੈਰ ਕਾਨੂੰਨੀ ਮਾਇਨਿੰਗ ਦੀ ਕੇਂਦਰੀ ਜਾਂਚ ਮੰਗੀ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਚ ਗੈਰ ਕਾਨੂੰਨੀ ਮਾਇਨਿੰਗ ਦੀ ਕੇਂਦਰੀ ਜਾਂਚ ਕਰਵਾਈ ਜਾਵੇ ਜੋ ਨਾ ਸਿਰਫ ਵਾਤਾਵਰਣ ਦਾ ਨੁਕਸਾਨ ਕਰ ਰਹੀ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਚ ਗੈਰ ਕਾਨੂੰਨੀ ਮਾਇਨਿੰਗ ਦੀ ਕੇਂਦਰੀ ਜਾਂਚ ਕਰਵਾਈ ਜਾਵੇ ਜੋ ਨਾ ਸਿਰਫ ਵਾਤਾਵਰਣ ਦਾ ਨੁਕਸਾਨ ਕਰ ਰਹੀ ਹੈ ਬਲਕਿ ਇਸ ਨਾਲ ਕੌਮੀ ਸੁਰੱਖਿਆ ਦੇ ਨਾਲ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਲਈ ਖ਼ਤਰਾ ਖੜ੍ਹਾ ਹੋ ਗਿਆ ਹੈ।

ਆਪ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਹ ਭਰੋਸਾ ਦੇਣ ਵਿਚ ਨਾਕਾਮ ਰਹਿਣ ਕਿ ਉਸਨੇ ਉਹ ਦਰਿਆਈ ਕੰਡਿਆਂ ’ਤੇ ਉਹ ਗੈਰ ਕਾਨੂੰਨੀ ਮਾਇਨਿੰਗ ਰੋਕ ਦਿੱਤੀ ਹੈ ਜੋ ਕੌਮੀ ਸੁਰੱਖਿਆ ਲਈ ਖ਼ਤਰਾ ਬਣੀ ਹੋਈ ਸੀ, ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੋ ਗਿਆ ਹੈ ਕਿ ਮਾਇਨਿੰਗ ਮਾਫੀਆ ਅੱਗੇ ਸਰਕਾਰ ਬੇਵੱਸ ਹੈ। ਉਹਨਾਂ ਕਿਹਾ ਕਿ ਸਿਰਫ ਕੇਂਦਰੀ ਜਾਂਚ ਹੀ ਇਸ ਮਾਫੀਆ ਨੂੰ ਬੇਨਕਾਬ ਕਰ ਸਕਦੀ ਹੈ ਅਤੇ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ ਨਾਲ ਸੂਬੇ ਵਿਚ ਹੋਰ ਥਾਵਾਂ ’ਤੇ ਗੈਰ ਕਾਨੂੰਨੀ ਮਾਇਨਿੰਗ ਰੋਕਣ ਲਈ ਮਜਬੂਰ ਕਰ ਸਕਦੀ ਹੈ।

ਡਾ. ਚੀਮਾ ਨੇ ਕਿਹਾ ਕਿ ਹਾਈ ਕੋਰਟ ਨੇ ਵੀ ਗੈਰ ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿਚ ਆਪ ਸਰਕਾਰ ਦੇ ਪ੍ਰਾਪੇਗੰਡੇ ਨੂੰ ਬੇਨਕਾਬ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਇਹ ਪ੍ਰਭਾਵ ਦੇਣ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ ਕਿ ਉਸਨੇ ਗੈਰ ਕਾਨੂੰਨੀ ਮਾਇਨਿੰਗ ਖਤਮ ਕਰ ਦਿੱਤੀ ਹੈ ਤੇ ਰੇਤੇ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਦਾਲਤ ਵਿਚ ਹੋਏ ਖੁਲ੍ਹਾਸਿਆਂ ਤੋਂ ਸਾਬਤ ਹੋ ਗਿਆ ਹੈ ਕਿ ਇਹ ਸਾਰੇ ਦਾਅਵੇ ਝੂਠੇ ਹਨ ਅਤੇ ਸਰਕਾਰ ਨੇ ਇਸ ਮਾਮਲੇ ਵਿਚ ਪੰਜਾਬੀਆਂ ਨੁੰ ਮੂਰਖ ਬਣਾਇਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਸੂਬੇ ਦੇ ਲੋਕਾਂ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਇਸ ਪ੍ਰਾਪੇਗੰਡੇ ਵਾਲੀ ਗੁਫਾ ਵਿਚੋਂ ਬਾਹਰ ਆਉਣ ਅਤੇ ਗੈਰ ਕਾਨੂੰਨੀ ਮਾਇਨਿੰਗ ਨਾਲ ਨਜਿੱਠਣ ਵਿਚ ਗੰਭੀਰਤਾ ਵਿਖਾਉਣ। ਉਹਨਾਂ ਕਿਹਾ ਕਿ ਬਾਰਡਰ ਸਕਿਓਰਿਟੀ ਫੋਰਸ ਵੱਲੋਂ ਦਿੱਤੀਆਂ ਰਿਪੋਰਟਾਂ ਵਿਚ ਕੌਮੀ ਸੁਰੱਖਿਆ ਲਈ ਗੰਭੀਰ ਖ਼ਤਰੇ ਦੀ ਗੱਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਨੇ ਗੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਰਾਵੀ ਦਰਿਆ ’ਤੇ ਖੱਡਾਂ ਬਣਾਉਣ ਦੀ ਆਗਿਆ ਦੇ ਦਿੱਤੀ ਤੇ ਪਾਕਿਸਤਾਨ ਵਿਚ ਜਾਣ ਵਾਲੇ ਦਰਿਆ ਦੇ ਨਾਲ ਇਸ ਕਾਰਨ ਘੁਸਪੈਠੀਆਂ ਤੇ ਅਤਿਵਾਦੀਆਂ ਲਈ ਦਾਖਲੇ ਦਾ ਰਾਹ  ਖੁਲ੍ਹ ਗਿਆ ਹੈ।

ਡਾ. ਚੀਮਾ ਨੇ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਰਹੀ ਹੈ ਤੇ ਡੂੰਘੀ ਖੁਦਾਈ ਕਾਰਨ ਹੀ ਪਠਾਨਕੋਟ ਵਿਚ ਚੱਕੀ ਦਰਿਆ ’ਤੇ ਬਣਿਆ ਇਤਿਹਾਸ ਰੇਲਵੇ ਪੁੱਲ ਢਹਿ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਗੜ੍ਹਸ਼ੰਕਰ ਵਿਚ ਇਕ ਪੁੱਲ ਲਈ ਇਸਦੇ ਪਿੱਲਰਾਂ ਦੁਆਲੇ ਗੈਰ ਕਾਨੂੰਨੀ ਮਾਇਨਿੰਗ ਕਾਰਨ ਖਤਰਾ ਖੜ੍ਹਾ ਹੋ ਗਿਆ ਹੈ।

ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਇਨਿੰਗ ਮਾਫੀਆ ਅੱਗੇ ਸਰੰਡਰ ਕਰ ਦਿੱਤਾ ਹੈ ਜਿਸ ਕਾਰਨ ਆਮ ਆਦਮੀ ਬਹੁਤ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਰੇਤੇ ਦੀਆਂ ਕੀਮਤਾਂ ਆਪ ਸਰਕਾਰ ਦੇ ਸੱਤਾ ਵਿਚ ਆਉਣ ਮਗਰੋਂ ਦੁੱਗਣੀਆਂ ਹੋ ਗਈਆਂ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਉਸਾਰੀ ਗਤੀਵਿਧੀਆਂ ਠੱਪ ਹੋ ਗਈਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget