Punjab Politics: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਪੰਜਾਬ, ਪੰਥ ਤੇ ਬੰਦੀ ਸਿੰਘਾਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰਨਾ ਤੋਂ ਇਨਕਾਰ ਕਰ ਦਿੱਤਾ ਹੈ ਪਰ ਇਸ ਮੌਕੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਲਾਹੁਣ ਤੋਂ ਬਾਅਦ ਅਕਾਲੀ ਦਲ ਦੀ ਰਣਨੀਤੀ ਉੱਤੇ ਸਵਾਲ ਖੜ੍ਹੇ ਹੋ ਗਏ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਕਾਲੀ ਦਲ ਨੇ ਬੰਦੀ ਸਿੰਘਾਂ ਦੇ ਪਰਿਵਾਰ ਵਾਲਿਆਂ ਦੇ ਮੁਕਾਬਲੇ ਉਮੀਦਵਾਰ ਖੜ੍ਹੇ ਕੀਤੇ ਹੋਣ।






ਖਡੂਰ ਸਾਹਿਬ ਪੰਜਾਬ ਦੀ ਪੰਥਕ ਸੀਟ ਹੈ ਤੇ ਇਸ ਵਜ੍ਹਾ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ NSA ਤਹਿਤ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਲਗਾਇਆ ਗਿਆ ਸੀ। ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ  ਲਗਾਤਾਰ ਸਰਕਾਰਾਂ ਨੂੰ ਘੇਰਿਆ ਜਾਂਦਾ ਹੈ। ਇਸ ਮੌਕੇ ਅਕਾਲੀ ਦਲ ਦੇ ਲੀਡਰਾਂ ਨੇ ਪਰਿਵਾਰ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਗਾਹੇ-ਬਗਾਹੇ ਹਾਜ਼ਰੀ ਵੀ ਲਵਾਈ ਜਾਂਦੀ ਹੈ ਪਰ ਹੁਣ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਨੂੰ ਉਮੀਦਵਾਰ ਬਣਾ ਦਿੱਤਾ ਹੈ ਜਿਸ ਤੋਂ ਇਹ ਤਾਂ ਸਾਫ਼ ਹੈ ਕਿ ਪੰਥਕ ਵੋਟ ਜ਼ਰੂਰ ਵੰਡੀ ਜਾਵੇਗੀ। 


2022 ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਨੇ ਖੇਡਿਆ ਸੀ ਬੰਦੀ ਸਿੰਘਾਂ ਦੀ ਰਿਹਾਈ ਦਾ ਪੱਤਾ !


ਜ਼ਿਕਰ ਕਰ ਦਈਏ ਕਿ ਸੰਗਰੂਰ ਵਿੱਚ 2022 ਦੀ ਜ਼ਿਮਨੀ ਚੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੀ ਕਮਲਦੀਪ ਕੌਰ ਨੂੰ ਉਮੀਦਵਾਰ ਨੂੰ ਬਣਾਇਆ ਸੀ ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ  ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ।  ਅਕਾਲੀ ਦਲ ਦੇ ਪ੍ਰਧਾਨ ਨੇ ‘ਪੰਥ’ ਨੂੰ ਬੀਬਾ ਕਮਲਦੀਪ ਰਾਜੋਆਣਾ ਦੀ ਉਮੀਦਵਾਰੀ ਦਾ ਤਨ-ਮਨ ਨਾਲ ਸਮਰਥਨ ਕਰਨ ਦੀ ਅਪੀਲ ਕੀਤੀ ਸੀ ਹਾਲਾਂਕਿ ਇਸ ਚੋਣ ਵਿੱਚ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਹਾਰ ਹੋਈ ਸੀ।






ਜੇ ਗੱਲ 2014 ਦੀਆਂ ਚੋਣਾਂ ਦੀ ਕੀਤੀ ਜਾਵੇ ਤਾਂ ਉਸ ਵੇਲੇ ਅਕਾਲੀ ਦਲ ਨੇ ਕਮਲਦੀਰ ਕੌਰ ਦੇ ਵਿਰੋਧ ਵਿੱਚ ਦੀਪੇਂਦਰ ਸਿੰਘ ਢਿੱਲੋਂ ਨੂੰ ਉਮੀਦਵਾਰ ਨੂੰ ਉਮੀਦਵਾਰ ਬਣਾਇਆ ਸੀ ਹਾਲਾਂਕਿ ਉਸ ਵੇਲੇ ਦੋਵਾਂ ਲੀਡਰਾਂ ਦੀ ਹਾਰ ਹੋਈ ਸੀ। ਇਸ ਦੇ ਨਾਲ ਹੀ ਜੇ ਗੱਲ ਖਡੂਰ ਸਾਹਿਬ ਦੀ ਕੀਤੀ ਜਾਵੇ ਤਾਂ 2019 ਦੀਆਂ ਚੋਣਾਂ ਵਿੱਚ ਪਰਮਜੀਤ ਕੌਰ ਖਾਲੜਾ ਦੇ ਵਿਰੋਧ ਵਿੱਚ ਅਕਾਲੀ ਦਲ ਨੇ  ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਸੀ।