ਪੜਚੋਲ ਕਰੋ

ਅਕਾਲੀ ਦਲ ਨੇ ਕੈਪਟਨ ਸਰਕਾਰ ਖਿਲਾਫ 132 ਪੇਜਾਂ ਦੀ ਚਾਰਜਸ਼ੀਟ ਕੀਤੀ ਜਾਰੀ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ 132 ਪੇਜਾਂ ਦੀ ਚਾਰਜਸ਼ੀਟ ਜਾਰੀ ਕੀਤੀ ਹੈ।

ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ 132 ਪੇਜਾਂ ਦੀ ਚਾਰਜਸ਼ੀਟ ਜਾਰੀ ਕੀਤੀ ਹੈ।ਸੁਖਬੀਰ ਬਾਦਲ ਨੇ ਇਸ ਦੌਰਾਨ ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵੀ ਤਿੱਖਾ ਹਮਲਾ ਬੋਲਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ, ਆਪ ਦੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਝੂਠਾ ਕਰਾਰ ਦਿੱਤਾ।

ਸੁਖਬੀਰ ਬਾਦਲ ਵੱਲੋਂ ਇਸ ਚਾਰਜਸ਼ੀਟ ਵਿੱਚ ਪੰਜਾਬ ਸਰਕਾਰ ਨੇ ਮੰਤਰੀਆਂ ਦੇ ਘੁਟਾਲਿਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਹਰ ਪਿੰਡ ਤੇ ਹਰ ਘਰ ਵਿੱਚ ਇਸ ਚਾਰਜਸ਼ੀਟ ਨੂੰ ਪਹੁੰਚਾਇਆ ਜਾਏਗਾ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅੱਜ ਤਕ ਆਪਣੇ ਮਹਿਲ ਵਿੱਚੋਂ ਨਹੀਂ ਨਿਕਲਿਆ। ਇਸ ਲਈ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਦੀ 'ਜਨਤਕ ਚਾਰਜਸ਼ੀਟ' ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਤਕ ਪਹੁੰਚਾਈ ਜਾਏਗੀ।

ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਫਿਰੌਤੀਆਂ ਮੰਗ ਰਹੇ ਹਨ। ਪੁਲਿਸ ਕੋਲ ਜਦੋਂ ਲੋਕ ਜਾਂਦੇ ਹਨ ਤਾਂ ਪੁਲਿਸ ਆਪਣੇ ਹੱਥ ਖੜ੍ਹੇ ਕਰ ਦਿੰਦੀ ਹੈ। ਇਹ ਚਾਰਜਸ਼ੀਟ ਅਸੀਂ ਜਨਤਾ ਵਿੱਚ ਲੈ ਕੇ ਜਾਵਾਂਗੇ ਤਾਂ ਜੋ ਲੋਕਾਂ ਨੂੰ ਪਤਾ ਚੱਲੇ ਕਿ ਕੈਪਟਨ ਨੇ ਕਿਵੇਂ ਪੰਜਾਬ ਨੂੰ ਬਰਬਾਦ ਕੀਤਾ ਹੈ। ਝੂਠੀ ਸਹੁੰ ਖਾ ਕੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਹਿਲਾ ਕੈਪਟਨ ਹੈ ਜਿਸ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ। ਦੂਜਾ ਇਨਸਾਨ ਭਗਵੰਤ ਮਾਨ ਜਿਸ ਨੇ ਆਪਣੀ ਮਾਂ ਦੀ ਝੂਠੀ ਸਹੁੰ ਖਾਧੀ ਸੀ। ਅੱਜ ਵੀ ਰੋਜ ਬੋਤਲ ਸ਼ਰਾਬ ਦੀ ਪੀ ਕੇ ਟੱਲੀ ਰਹਿੰਦਾ ਹੈ। ਤੀਜਾ ਇਨਸਾਨ ਜਿਸ ਨੇ ਝੂਠੀ ਸਹੁੰ ਖਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ, ਉਹ ਅਰਵਿੰਦ ਕੇਜਰੀਵਾਲ ਹੈ। ਕੇਜਰੀਵਾਲ ਕਹਿੰਦਾ ਸੀ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਕਰਨਾ ਪਰ ਉਹੀ ਕਾਂਗਰਸ ਨਾਲ ਮਿਲਿਆ ਹੋਇਆ ਹੈ। ਐਸਵਾਈਐਲ ਤੇ ਪੰਜਾਬ ਵਿੱਚ ਕੇਜਰੀਵਾਲ ਦਾ ਪੱਖ ਕੁਝ ਹੋਰ ਤੇ ਦਿੱਲੀ ਵਿੱਚ ਕੁਝ ਹੋਰ ਹੈ। ਪੰਜਾਬ ਦੇ ਥਰਮਲ ਪਲਾਂਟ ਨੂੰ ਲੈ ਕੇ ਸਵਾਲ ਖੜ੍ਹੇ ਕਰਦਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਕਹਿੰਦਾ ਹੈ ਕਿ ਸਿੱਖ ਮੁੱਖ ਮੰਤਰੀ ਦਾ ਚਿਹਰਾ ਰੱਖਾਂਗਾ ਪਰ ਦਿੱਲੀ ਵਿੱਚ ਇੱਕ ਵੀ ਸਿੱਖ ਨੂੰ ਮੰਤਰੀ ਨਹੀਂ ਬਣਾਇਆ। ਕੇਜਰੀਵਾਲ ਸਿਰਫ ਝੂਠ 'ਤੇ ਝੂਠ ਬੋਲਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ 100 ਦਿਨ ਦੀ ਯਾਤਰਾ ਸ਼ੁਰੂ ਕਰ ਰਿਹਾ ਹਾਂ। ਜੀਰਾ ਤੋਂ ਯਾਤਰਾ ਸ਼ੁਰੂ ਕਰਾਂਗਾ ਤੇ ਇਸ ਯਾਤਰਾ ਦੌਰਾਨ ਕਿਸਾਨ, ਵਪਾਰੀ, ਉਦਯੋਗਪਤੀਆਂ, ਪੰਜਾਬ ਦੇ ਲੋਕਾਂ ਨੂੰ ਮਿਲਾਂਗਾ। ਪਿੰਡ-ਪਿੰਡ ਜਾ ਕੇ ਘਰ-ਘਰ ਜਾ ਕੇ ਸਾਡੇ ਵਰਕਰ ਪਰਿਵਾਰਾਂ ਨੂੰ ਮਿਲਣਗੇ ਤੇ ਪੰਜਾਬ ਦੇ ਲੋਕਾਂ ਦੀ ਗੱਲ ਸੁਣਨਗੇ। ਜਨਤਾ ਦੀ ਗੱਲ ਸੁਣ ਕੇ ਅਸੀਂ ਆਪਣੀ ਨੀਤੀ ਬਣਾਵਾਂਗੇ।

ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਖਿਲਾਫ ਵਿਜੀਲੈਂਸ ਦੀ ਰਿਪੋਰਟ ਵੀ ਜਨਤਕ ਹੋਣੀ ਚਾਹੀਦੀ ਹੈ। ਪੰਜਾਬ ਦੀਆਂ ਚੋਣਾਂ ਵਿੱਚ ਮੁਕਾਬਲਾ ਨਵਜੋਤ ਸਿੱਧੂ ਨਾਲ ਹੋਏਗਾ ਜਾਂ ਕੈਪਟਨ ਨਾਲ ਇਸ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਨਵਜੋਤ ਸਿੱਧੂ ਕਾਂਗਰਸ ਨੂੰ ਤਬਾਹ ਕਰ ਦੇਣਾ ਹੈ ਤੇ ਕਾਂਗਰਸ ਨੂੰ ਖਤਮ ਕਰਕੇ ਅੰਤਿਮ ਅਰਦਾਸ ਕਰਕੇ ਜਾਉਗਾ। 

ਟਾਪ ਹੈਡਲਾਈਨ

Punjab News: ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
Punjab News: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ 10 ਅਫ਼ਸਰਾਂ ਦੀ ਟੀਮ, ਤਿਆਰੀਆਂ ਦਾ ਜਾਇਜ਼ਾ ਲੈਣਗੇ, ਚੰਡੀਗੜ੍ਹ ਮਗਰੋਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ...
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ 10 ਅਫ਼ਸਰਾਂ ਦੀ ਟੀਮ, ਤਿਆਰੀਆਂ ਦਾ ਜਾਇਜ਼ਾ ਲੈਣਗੇ, ਚੰਡੀਗੜ੍ਹ ਮਗਰੋਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ...
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਮੁਕਤੀ ਕੇਂਦਰ 'ਚ Income Tax ਦੀ ਛਾਪੇਮਾਰੀ, ਦੇਰ ਸ਼ਾਮ ਤੱਕ ਖੰਗਾਲਿਆ ਰਿਕਾਰਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਮੁਕਤੀ ਕੇਂਦਰ 'ਚ Income Tax ਦੀ ਛਾਪੇਮਾਰੀ, ਦੇਰ ਸ਼ਾਮ ਤੱਕ ਖੰਗਾਲਿਆ ਰਿਕਾਰਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget