Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹੈਰਾਨ ਕਰਨ ਵਾਲੀ ਭੂਮਿਕਾ ਇਹ ਹੈ ਕਿ ਹਰਿਆਣਾ ਲਈ ਐਸ.ਵਾਈ.ਐਲ ਦਾ ਪਾਣੀ ਮੰਗਣ ਵਾਲੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀ ਬਰਖਾਸਤਗੀ ਦੀ ਮੰਗ ਕਰਨ ਦੀ ਬਜਾਏ ਜਗਰਾਉਂ ਵਿੱਚ ਉਸ ਨਾਲ ਸਟੇਜ ਸਾਂਝੀ ਕਰ ਰਿਹਾ ਹੈ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਗੇ ਲਿਖਿਆ ਕਿ ਤਸਵੀਰ ਤੋਂ ਲੱਗਦਾ ਹੈ ਕਿ ਸੰਦੀਪ ਪਾਠਕ ਮੁੱਖ ਮੰਤਰੀ ਨੂੰ ਸਹੁੰ ਦਵਾ ਰਹੇ ਹਨ ਕਿ ਉਹ ਹਰਿਆਣਾ ਲਈ ਐਸਵਾਈਐਲ ਦਾ ਪਾਣੀ ਯਕੀਨੀ ਬਣਾਉਣਗੇ। ਸ਼ਰਮ ਕਰੋ ਭਗਵੰਤ ਮਾਨ, ਤੁਸੀਂ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਹੋ। ਤੁਹਾਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸੰਦੀਪ ਪਾਠਕ ਦਾ ਕਿਉਂ ਹੋਇਆ ਵਿਰੋਧ?
ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੁਝ ਦਿਨ ਪਹਿਲਾਂ ਹਰਿਆਣਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਐਸਵਾਈਐਲ ਦਾ ਮੁੱਦਾ ਕੇਂਦਰ ਸਰਕਾਰ ਦਾ ਹੈ, ਕੇਂਦਰ ਸਰਕਾਰ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ। .ਦੋਵਾਂ ਸੂਬਿਆਂ ਨੂੰ ਉਨ੍ਹਾਂ ਦਾ ਪਾਣੀ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਦੋਵੇਂ ਰਾਜਾਂ ਨੂੰ ਉਨ੍ਹਾਂ ਦੇ ਹੱਕਾਂ ਅਨੁਸਾਰ ਪਾਣੀ ਦੇ ਕੇ ਮਸਲਾ ਹੱਲ ਕਰੇ। ਸੰਦੀਪ ਪਾਠਕ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।
ਸਾਰੀਆਂ ਸਿਆਸੀ ਪਾਰਟੀਆਂ ਨੇ ਆਪ ਦਾ ਵਿਰੋਧ ਕੀਤਾ
ਸੰਦੀਪ ਪਾਠਕ ਦੇ ਬਿਆਨ ਤੋਂ ਬਾਅਦ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੰਦੀਪ ਪਾਠਕ ਦੇ ਬਿਆਨ 'ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਤੁਹਾਨੂੰ ਦੱਸ ਦੇਈਏ ਕਿ SYL ਮੁੱਦੇ 'ਤੇ ਚੱਲ ਰਿਹਾ ਵਿਵਾਦ ਅਜੇ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਿਹਾ ਹੈ।