ਲੈਂਡ ਪੂਲਿੰਗ ਨੀਤੀ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਵਿਗੜੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਸਿਹਤ, ਹਸਪਤਾਲ ਵਿੱਚ ਕਰਵਾਇਆ ਦਾਖਲ
ਮਲੂਕਾ ਵਿਰੋਧ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਹ ਬੇਚੈਨੀ ਅਤੇ ਕਮਜ਼ੋਰੀ ਮਹਿਸੂਸ ਕਰਨ ਲੱਗੇ। ਚਸ਼ਮਦੀਦਾਂ ਅਨੁਸਾਰ, ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ ਤੇ ਉਨ੍ਹਾਂ ਨੂ ਚੱਕਰ ਆ ਗਏ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਬਠਿੰਡਾ ਡੀਸੀ ਦਫਤਰ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਅਚਾਨਕ ਵਿਗੜਨ ਗਈ।
ਮਲੂਕਾ ਵਿਰੋਧ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਹ ਬੇਚੈਨੀ ਅਤੇ ਕਮਜ਼ੋਰੀ ਮਹਿਸੂਸ ਕਰਨ ਲੱਗੇ। ਚਸ਼ਮਦੀਦਾਂ ਅਨੁਸਾਰ, ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ ਤੇ ਉਨ੍ਹਾਂ ਨੂ ਚੱਕਰ ਆ ਗਏ। ਮੌਕੇ 'ਤੇ ਮੌਜੂਦ ਪਾਰਟੀ ਵਰਕਰਾਂ ਨੇ ਤੁਰੰਤ ਉਨ੍ਹਾਂ ਦੀ ਦੇਖਭਾਲ ਕੀਤੀ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ। ਡਾਕਟਰਾਂ ਅਨੁਸਾਰ, ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਬਠਿੰਡਾ ਡੀਸੀ ਦਫਤਰ ਦੇ ਨੇੜੇ ਪ੍ਰਦਰਸ਼ਨ ਕਰ ਰਹੀ ਸੀ। ਇਸ ਦੌਰਾਨ ਇਹ ਘਟਨਾ ਵਾਪਰੀ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਅਕਾਲੀ ਦਲ ਦੇ ਆਗੂ ਉੱਥੇ ਪਹੁੰਚੇ ਸਨ।
ਕਿਸਾਨ ਸੰਗਠਨ ਇਸ ਨੀਤੀ ਦਾ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਈ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਨੀਤੀ ਉਨ੍ਹਾਂ ਦੀ ਜ਼ਮੀਨ ਅਤੇ ਰੁਜ਼ਗਾਰ ਲਈ ਖ਼ਤਰਾ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖ ਕੇ, ਇਹ ਮੁੱਦਾ ਹੁਣ ਰਾਜਨੀਤਿਕ ਹਲਕਿਆਂ ਵਿੱਚ ਵੀ ਤੇਜ਼ ਹੋ ਗਿਆ ਹੈ।
ਇਸ ਨੀਤੀ ਨੂੰ ਲੈ ਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਬੁਲਾਇਆ ਅਤੇ ਉੱਥੇ ਉਨ੍ਹਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਨੀਤੀ ਬਣਾਈ ਗਈ। ਅਧਿਕਾਰੀਆਂ ਨਾਲ ਯੋਜਨਾਬੰਦੀ ਕੀਤੀ ਗਈ ਸੀ ਕਿ ਉਨ੍ਹਾਂ ਨੇ 25 ਤੋਂ 30 ਹਜ਼ਾਰ ਕਰੋੜ ਰੁਪਏ ਇਕੱਠੇ ਕਰਨੇ ਹਨ। ਉਕਤ ਪੈਸੇ ਇਕੱਠੇ ਕਰਨ ਲਈ ਦਿੱਲੀ ਦੇ ਵੱਡੇ ਬਿਲਡਰਾਂ ਨੂੰ ਬੁਲਾਇਆ ਗਿਆ ਸੀ।
ਅਕਾਲੀ ਦਲ ਦੇ ਮੁਖੀ ਬਾਦਲ ਨੇ ਅੱਗੇ ਕਿਹਾ- ਬਿਲਡਰਾਂ ਨੇ ਸਰਕਾਰ ਅੱਗੇ ਇੱਕ ਸ਼ਰਤ ਰੱਖੀ ਕਿ ਉਹ ਤਾਂ ਹੀ ਪੈਸੇ ਇਕੱਠੇ ਕਰ ਸਕਣਗੇ ਜੇਕਰ ਸਰਕਾਰ ਉਨ੍ਹਾਂ ਨੂੰ ਸਸਤੇ ਭਾਅ 'ਤੇ ਜ਼ਮੀਨ ਦੇਵੇਗੀ। ਜਦੋਂ ਸਾਡੀ ਸਰਕਾਰ ਸੱਤਾ ਵਿੱਚ ਸੀ, ਤਾਂ ਕਿਸਾਨਾਂ ਨੂੰ ਜ਼ਮੀਨ ਦੇ ਬਦਲੇ 4 ਗੁਣਾ ਪੈਸੇ ਦਿੱਤੇ ਜਾਂਦੇ ਸਨ।





















