ਹਰਜਿੰਦਰ ਧਾਮੀ ਦੇ ਅਸਤੀਫੇ ਮਗਰੋਂ ਘਰ ਪਹੁੰਚੇ ਅਕਾਲੀ ਆਗੂ, ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ
Punjab News: ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਕੁਲਵੰਤ ਸਿੰਘ ਮੰਨਣ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੇ ਹਨ।

Punjab News: ਪਿਛਲੇ ਦਿਨੀਂ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਧਾਮੀ ਨੂੰ ਮਨਾਉਣ ਲਈ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਤਹਿਤ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਕੁਲਵੰਤ ਸਿੰਘ ਮੰਨਣ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਆਗੂ ਇਸ ਕਰਕੇ ਮਿਲਣ ਆਏ ਹਨ ਤਾਂ ਕਿ ਹਰਜਿੰਦਰ ਸਿੰਘ ਧਾਮੀ ਆਪਣਾ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ। ਇਹ ਸਾਰੇ ਆਗੂ ਹਰਜਿੰਦਰ ਸਿੰਘ ਧਾਮੀ ਨੂੰ ਉਨ੍ਹਾਂ ਦੇ ਘਰ ਮਿਲਣ ਲਈ ਪਹੁੰਚੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
