Punjab Politics: ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਕਾਨਫਰੰਸ ਲਈ ਖਿੱਚੀਆਂ ਤਿਆਰੀਆਂ, ਬਠਿੰਡਾ ‘ਚ ਹੋਈ ਅਹਿਮ ਮੀਟਿੰਗ
12 ਜਨਵਰੀ ਨੂੰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਦੀ ਕਾਨਫਰੰਸ ਰੱਖੀ ਗਈ ਹੈ ਤੇ 14 ਜਨਵਰੀ ਨੂੰ ਇਸੇ ਸਥਾਨ ਤੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਹੋ ਰਹੀ ਹੈ । ਦੋਵੇਂ ਹੀ ਕਾਨਫਰੰਸਾਂ ਨੂੰ ਸਫਲ ਬਣਾਇਆ ਜਾਵੇ ਤਾਂ ਕਿ ਪਾਰਟੀ ਦੀ ਮਜ਼ਬੂਤੀ ਹੋ ਸਕੇ ।
Punjab News: ਇਸਤਰੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਚ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਉਕਤ ਮੀਟਿੰਗ ਇਸਤਰੀ ਅਕਾਲੀ ਦਲ ਵੱਲੋਂ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਤਾ ਭਾਗ ਕੌਰ ਨੂੰ ਸਮਰਪਿਤ ਕੀਤੀ ਜਾਣ ਵਾਲੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਕੀਤੀ ਗਈ ਤੇ ਔਰਤ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਵਿੱਚ ਪੁੱਜੀਆਂ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਬੀਬੀਆਂ ਨੂੰ ਨਾਲ ਲੈ ਕੇ ਕਾਨਫਰੰਸ ਵਿੱਚ ਪੁੱਜਣਗੀਆਂ।
ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਮੀਟਿੰਗਾਂ ਕਰ ਰਹੇ ਹਨ । ਉਨ੍ਹਾਂ ਕਿਹਾ ਕਿ 12 ਜਨਵਰੀ ਨੂੰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਦੀ ਕਾਨਫਰੰਸ ਰੱਖੀ ਗਈ ਹੈ ਤੇ 14 ਜਨਵਰੀ ਨੂੰ ਇਸੇ ਸਥਾਨ ਤੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਹੋ ਰਹੀ ਹੈ । ਦੋਵੇਂ ਹੀ ਕਾਨਫਰੰਸਾਂ ਨੂੰ ਸਫਲ ਬਣਾਇਆ ਜਾਵੇ ਤਾਂ ਕਿ ਪਾਰਟੀ ਦੀ ਮਜ਼ਬੂਤੀ ਹੋ ਸਕੇ ।
ਉਨ੍ਗਾਂ ਕਿਹਾ ਕਿ ਬੀਬੀਆਂ ਵਿੱਚ ਹਰ ਥਾਂ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਕਾਨਫਰੰਸ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ। ਇਸ ਮੌਕੇ ਇਸਤਰੀ ਅਕਾਲੀ ਦਲ ਦੀਆਂ ਆਗੂ ਔਰਤਾਂ ਬਲਵਿੰਦਰ ਕੌਰ , ਜੋਗਿੰਦਰ ਕੌਰ , ਚਰਨਜੀਤ ਕੌਰ ਅਤੇ ਪ੍ਰਭਜੀਤ ਕੌਰ ਆਦਿ ਮੌਜੂਦ ਸਨ ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ