ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਇਸ ਗੱਲ ਤੋਂ ਜਾਣੂ ਸਨ ਕਿ ਸੂਬੇ ਵਿਚ ਕਾਂਗਰਸ ਦਾ ਬੇੜਾ ਡੁੱਬ ਰਿਹਾ ਹੈ ਤੇ ਇਸੇ ਲਈ ਉਹ ਆਪਣਾ ਅਸਤੀਫਾ ਵਾਪਸ ਨਾ ਲੈਣ 'ਤੇ ਬਜ਼ਿੱਦ ਸਨ।
ਪਾਰਟੀ ਦੇ ਸੀਨੀਅਰ ਨੇਤਾ ਐਮਪੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ
ਪਹਿਲਾਂ ਵੀ ਸੁਰੇਸ਼ ਕੁਮਾਰ ਨੇ ਦੋ ਵਾਰ ਕਾਂਗਰਸ ਸਰਕਾਰ ਵਿਚੋਂ ਬਾਹਰ ਹੋਣ ਦੀ ਕੋਸ਼ਿਸ਼ ਕੀਤੀ ਸੀ ਕਿਉਂਕਿ ਉਹ ਮਹਿਸੂਸ ਕਰ ਰਹੇ ਸਨ ਕਿ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਅਸਫਲ ਹੋਈ ਹੈ।ਪਰ ਮੁੱਖ ਮੰਤਰੀ ਨੇ ਉਹਨਾਂ ਨੂੰ ਅਹੁਦੇ 'ਤੇ ਬਣੇ ਰਹਿਣ ਲਈ ਰਾਜ਼ੀ ਕਰ ਲਿਆ।-
ਉਹਨਾਂ ਕਿਹਾ ਕਿ ਇਸ ਵਾਰ ਸੁਰੇਸ਼ ਕੁਮਾਰ ਅਸਤੀਫਾ ਦੇਣ ਲਈ ਬਜਿੱਦ ਸਨ ਤੇ ਉਹਨਾਂ ਨੇ ਆਪਣੇ ਸਰਕਾਰੀ ਵਾਹਨ ਤੇ ਸਟਾਫ ਵੀ ਵਾਪਸ ਕਰ ਦਿੱਤਾ ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਕਾਂਗਰਸ ਸਰਕਾਰ ਨਾਲ ਉਹਨਾਂ ਦਾ ਕੋਈ ਸਰੋਕਾਰ ਹੋਵੇ।
ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸਾਰੇ ਚੰਗੇ ਅਫਸਰ ਆਪਣੀ ਸਾਖ ਤੇ ਆਪਣੇ ਵਿਰਸੇ ਪ੍ਰਤੀ ਚਿੰਤਤ ਹੁੰਦੇ ਹਨ ਤੇ ਸੁਰੇਸ਼ ਕੁਮਾਰ, ਵੀ ਅਜਿਹੇ ਹੀ ਅਫਸਰ ਹਨ।