Panchayat Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੁਕਮਾਂ ’ਤੇ ਧੱਕੇ ਨਾਲ ਪਿੰਡਾਂ ਵਿਚ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਨੇ 250 ਪਿੰਡਾਂ ਵਿਚ ਚੋਣ ਅਮਲ ਰੋਕ ਦਿੱਤਾ ਹੈ ਜੋ ਕਿ ਸਿਰਫ ਸ਼ੁਰੂਆਤ ਹੈ। ਉਹਨਾਂ ਕਿਹਾ ਕਿ ਅਜਿਹੇ ਹਜ਼ਾਰਾਂ ਲੋਕ ਹਨ ਜਿਹਨਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕਸੂਰ ਤੋਂ ਰੱਦ ਕੀਤੇ ਗਏ।
ਉਹਨਾਂ ਕਿਹਾ ਕਿ ਜਿਹਨਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ, ਮੈਂ ਉਹਨਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਹਾਈ ਕੋਰਟ ਕੋਲ ਅਪੀਲ ਕਰਨ ਕਿਉਂਕਿ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਬਚਾਉਣ ਦਾ ਇਹੋ ਇਕ ਤਰੀਕਾ ਹੈ।
ਉਹਨਾਂ ਕਿਹਾ ਕਿ ਲੋਕਤੰਤਰ ਦੇ ਕਤਲ ਪਿੱਛੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਕੁਰਸੀ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਰਹਿ ਗਿਆ ਅਤੇ ਉਹਨਾਂ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ।
ਓਧਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੂਰੀ ਚੋਣ ਪ੍ਰਕੀਰਿਆ 'ਤੇ ਹੀ ਰੋਕ ਲਗਾਈ ਜਾਵੇ। ਟਵੀਟ ਕਰਦਿਆਂ ਮਜੀਠੀਆ ਨੇ ਕਿਹਾ ਕਿ - ''ਪੰਚਾਇਤੀ ਚੋਣਾਂ 'ਚ ਆਮ ਆਦਮੀ ਪਾਰਟੀ ਵੱਲੋਂ ਹੋ ਰਹੀ ਧੱਕੇਸ਼ਾਹੀ ਤੇ ਧਾਂਧਦਲੀ ਦਾ ਮਾਨਯੋਗ ਹਾਈਕੋਰਟ ਨੇ ਨੋਟਿਸ ਲਿਆ ਹੈ ਅਤੇ 200 ਤੋਂ ਵੱਧ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ।
ਧੱਕੇਸ਼ਾਹੀ ਪੂਰੇ ਪੰਜਾਬ ਵਿੱਚ ਹੋਈ ਮੈਂ ਮਾਨਯੋਗ ਹਾਈਕੋਰਟ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਹਰ ਕੋਈ ਹਾਈ ਕੋਰਟ ਨਹੀਂ ਪਹੁੰਚ ਸਕਦਾ ਥੋੜਾ ਸਮਾਂ ਹੋਰ ਵਧਾਇਆ ਜਾਵੇ ਤਾਂ ਜੋ ਹੋਰ ਲੋਕ ਵੀ ਹਾਈ ਕੋਰਟ ਤੱਕ ਪਹੁੰਚ ਕਰ ਸਕਣ ਅਤੇ ਪੰਜਾਬ 'ਚ ਸੁਤੰਤਰ ਅਤੇ ਨਿਰਪੱਖ ਪੰਚਾਇਤੀ ਚੋਣਾਂ ਹੋ ਸਕਣ।''
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.