ਪੜਚੋਲ ਕਰੋ

CM ਮਾਨ 'ਤੇ ਅਕਾਲੀ ਦਲ ਇੱਕ ਹੋਰ ਮੁਕੱਦਮਾ ਠੋਕਣ ਦੀ ਤਿਆਰੀ 'ਚ, ਸੁਖ ਵਿਲਾਸ ਮਾਮਲੇ 'ਤੇ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ

Akali Dal ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ..

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

  ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ  ਸੁਖਬੀਰ ਸਿੰਘ ਬਾਦਲ ਅਤੇ ਸੁਖ ਵਿਲਾਸ ਹੋਟਲ ਨੂੰ ਝੂਠੇ ਦੋਸ਼ ਸਿਰਫ ਤੇ ਸਿਰਫ ਹਰਿਆਣਾ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਗਲਤ ਦਰਜ ਕੀਤੀ ਗਈ ਜ਼ੀਰੋ ਐਫ ਆਈ ਆਰ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਲਗਾਏ ਗਏ ਹਨ।

ਅਕਾਲੀ ਦਲ ਦੇ ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਨੇ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹੀ ਤਰਕੀਬ ਖੇਡੀ ਹੋਵੇ। ਉਹਨਾਂ ਕਿਹਾ ਕਿ ਪਹਿਲਾਂ  ਭਗਵੰਤ ਮਾਨ ਨੇ ਜਦੋਂ ਇਹ ਦੋਸ਼ ਲਗਾਏ ਸਨ ਕਿ ਸਾਬਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਇਕ ਖਿਡਾਰੀ ਤੋਂ 2 ਕਰੋੜ ਰੁਪਏ ਰਿਸ਼ਵਤ ਮੰਗੀ ਸੀ ਤਾਂ ਉਦੋਂ ਵੀ ਅਜਿਹੀ ਹੀ ਹਰਕਤ ਕੀਤੀ ਸੀ।

 ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਝੂਠਾ ਦਾਅਵਾ ਕੀਤਾ ਸੀ ਕਿ ਗੈਂਗਸਟਰ ਗੋਲਡੀ ਬਰਾੜ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਹ ਵੀ ਦਾਅਵਾ ਕੀਤਾ ਸੀ ਕਿ ਬੀ ਐਮ ਡਬਲਿਊ ਕੰਪਨੀ ਪੰਜਾਬ ਵਿਚ ਪਲਾਂਟ ਲਗਾਵੇਗੀ। ਉਹਨਾਂ ਕਿਹਾ ਕਿ ਅਜਿਹੇ ਸਾਰੇ ਝੂਠੇ ਦਾਅਵੇ ਕਰਨ ਦਾ ਮਕਸਦ ਲੋਕਾਂ ਦਾ ਸੂਬੇ ਦੇ ਭਖਵੇਂ ਮੁੱਦਿਆਂ ਤੋਂ ਧਿਆਨ ਪਾਸੇ ਕਰਨਾ ਹੈ।

ਅਕਾਲੀ ਦਲ ਦੇ ਬੁਲਾਰੇ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਬੇਵੱਸ ਕਿਉਂ ਹਨ ਤੇ ਉਹਨਾਂ ਨੇ ਲਗਾਏ ਦੋਸ਼ਾਂ ਦੇ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ? ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੀ ਮੁੱਖ ਮੰਤਰੀ ਦੇ ਅਧੀਨ ਹੈ। ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਉਹਨਾਂ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ  ?

ਐਡਵੋਕੇਟ ਕਲੇਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਾਂ ਤਾਂ ਉਹ ਤੁਰੰਤ ਕੇਸ ਦਰਜ ਕਰਨ ਜਾਂ ਫਿਰ ਅਦਾਲਤ ਵਿਚ ਆਪਣੇ ਝੂਠਾਂ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਹਨਾਂ ਕਿਹਾ ਕਿ ਕੇਸ ਦੇ ਅਸਲ ਤੱਥਾਂ ਸਮੇਤ ਭਲਕੇ ਪੂਰਾ ਵਿਸਥਾਰਿਤ ਜਵਾਬ ਵੱਖਰੇ ਤੌਰ ’ਤੇ ਦਿੱਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget