ਉਧਰ, ਐਨਡੀਏ ਤੋਂ ਵੱਖ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੱਡਾ ਇਲਜ਼ਾਮ ਲਾਇਆ ਤੇ ਕਿਹਾ ਕਿ ਐਨਡੀਏ ਵਿੱਚ ਹੋਣ ਦੇ ਬਾਵਜੂਦ ਸਰਕਾਰ ਸਹਿਯੋਗੀ ਪਾਰਟੀਆਂ ਦੀ ਸਲਾਹ ਨਹੀਂ ਲੈਂਦੀ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਕਿ ਅਖ਼ਬਾਰ ਪੜ੍ਹ ਕੇ ਉਨ੍ਹਾਂ ਨੂੰ ਸਰਕਾਰ ਦੇ ਫੈਸਲਿਆਂ ਬਾਰੇ ਪਤਾ ਲੱਗਿਆ। ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਸਾਡੇ ਕਿਸਾਨਾਂ ਨੂੰ ਬਚਾਉਣ ਲਈ ਮੈਂ ਪੰਜਾਬ ਦੀ ਭਾਜਪਾ ਇਕਾਈ, ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਸੰਗਠਨਾਂ ਨੂੰ ਇਕੱਠੇ ਹੋਣ ਦੀ ਅਪੀਲ ਕਰਦਾ ਹਾਂ। ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਦੀ ਲੋੜ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਦਿਸ਼ਾ ਵਿਚ ਹਰ ਉਪਰਾਲਾ ਕਰਨ ਲਈ ਤਿਆਰ ਹੈ।- ਸੁਖਬੀਰ ਸਿੰਘ ਬਾਦਲ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ
ਅਕਾਲੀ ਦਲ ਨੇ ਪਹਿਲਾਂ ਹੀ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਸੱਤਾਧਾਰੀ ਐਨਡੀਏ ਨੂੰ ਬਾਹਰ ਕੱਢਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।
ਇੱਕ ਲੋਕ ਸਭਾ ਅਤੇ 64 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਲਈ ਚੋਣ ਕਮਿਸ਼ਨ ਅੱਜ ਲਏਗਾ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904