ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਓ ਕਰਨਾ ਮਹਿੰਗਾ ਪੈ ਸਕਦਾ ਹੈ। ਪੰਜਾਬ ਦੇ ਅਕਾਲੀ ਵਿਧਾਇਕਾਂ ਖਿਲਾਫ ਹੁਣ ਹਰਿਆਣਾ ਦੀ ਸਰਕਾਰ FIR ਦਰਜ ਕਰਵਾਉਣ ਦੀਆਂ ਤਿਆਰੀਆਂ ਵਿੱਚ ਹੈ। ਦਰਅਸਲ, 10 ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਹਰਿਆਣਾ-ਪੰਜਾਬ ਵਿਧਾਨ ਸਭਾ ਕੰਪਲੈਕਸ 'ਚ ਅਕਾਲੀ ਦਲ ਨੇ ਘੇਰਿਆ ਸੀ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਕੇਂਦਰੀ ਖੇਤੀਬਾੜੀ ਕਾਨੂੰਨਾਂ ਤੇ ਕਿਸਾਨੀ ਲਹਿਰ ਦੇ ਮੁੱਦੇ 'ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਖੱਟੜ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਦਾ ਅਜਿਹਾ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਕਿਸੇ ਵੀ ਸਮੇਂ ਆਉਣ ਜਾਣ ਦੇ ਅਧਿਕਾਰ ਦਾ ਗਲ਼ਤ ਫਾਇਦਾ ਉਠਾਇਆ ਹੈ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਜਾਣਕਾਰੀ ਅਨੁਸਾਰ ਹੁਣ ਸੋਮਵਾਰ ਨੂੰ ਹਰਿਆਣਆ ਦਾ ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਚਰਚਾ ਹੋਏਗੀ ਜਿਸ ਮਗਰੋਂ ਅਕਾਲੀ ਦਲ ਦੇ ਵਿਧਾਇਕਾਂ ਦੇ ਖਿਲਾਫ FIR ਦਰਜ ਕਰਵਾਉਣ ਲਈ ਹਰਿਆਣਾ ਵਿਧਾਨ ਸਭਾ ਵਲੋਂ ਸ਼ਿਕਾਇਤ ਕੀਤੀ ਜਾਏਗੀ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਆਖਰ ਕੀ ਹੈ ਪੂਰਾ ਮਾਮਲਾ?
ਦਰਅਸਲ, 10 ਮਾਰਚ ਨੂੰ, ਜਦੋਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੇਭਰੋਸਗੀ ਮਤੇ ਦੇ ਖਿਲਾਫ ਹਰਿਆਣਾ ਵਿਧਾਨ ਸਭਾ ਦਾ ਸਦਨ ਜਿੱਤਿਆ ਸੀ ਅਤੇ ਇਸ ਤੋਂ ਬਾਅਦ ਉਹ ਵਿਧਾਨ ਸਭਾ ਕੰਪਲੈਕਸ ਵਿੱਚ ਇੱਕ ਪ੍ਰੈਸ ਕਾਨਫਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ, ਤਾਂ ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਨੇ ਸੀਐਮ ਮਨੋਹਰ ਲਾਲ ਖੱਟੜ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤੇ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ।ਕਾਲੇ ਝੰਡੇ ਲੈ ਕੇ ਪਹੁੰਚੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖਿਲਾਫ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਦੇ ਕੰਪਲੈਕਸ ਵਿੱਚ ਪੁਲਿਸ ਦੀ ਧੱਕਾਮੁੱਕੀ ਵਿਚਾਲੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਕਾਲੀ ਵਿਧਾਇਕ ਮੁੱਖ ਮੰਤਰੀ ਦੇ ਨਜ਼ਦੀਕ ਪਹੁੰਚ ਗਏ।ਇਸ ਨੂੰ ਵੇਖਦੇ ਹੋਏ ਸੁਰੱਖਿਆ ਅਮਲੇ ਨੇ ਸੁਰੱਖਿਆ ਕੰਧ ਬਣਾ ਕੇ ਉਨ੍ਹਾਂ ਨੂੰ ਰੋਕ ਲਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ