ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ 'ਤੇ ਇਲਜ਼ਾਮ ਲਾਇਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਉਹ ਗੈਂਗਸਟਰਾਂ ਨਾਲ ਹੱਥਾਂ ਵਿੱਚ ਹੱਥ ਪਾ ਕੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਦੱਸਿਆ ਕਿ ਗੈਂਗਸਟਰ ਰਣਦੀਪ ਸਿੰਘ ਖਰੌੜ ਕਾਂਗਰਸ ਵਿੱਚ ਸ਼ਾਮਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਗੈਂਗਸਟਰ ਦੇ ਸਿਰ 'ਤੇ 50,000 ਰੁਪਏ ਦਾ ਇਨਾਮ ਵੀ ਹੈ। ਰਣਦੀਪ ਸਿੰਘ ਖਰੌੜ ਸਨੌਰ ਦੇ ਬਾਰਨ ਦਾ ਜੰਮਪਲ ਹੈ। ਉਸ 'ਤੇ ਕਤਲ ਦੀ ਕੋਸ਼ਿਸ਼, ਹਥਿਆਰ ਤੇ ਲੁੱਟ-ਖੋਹ ਦੇ ਕੇਸ ਦਰਜ ਹਨ ਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਸਿਆਸਤ ਵਿੱਚ ਆਉਣ ਲਈ ਹੱਥ-ਪੈਰ ਮਾਰ ਰਿਹਾ ਹੈ।
ਖ਼ੁਫ਼ੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਪੰਜਾਬ ਦੇ ਤਕਰੀਬਨ 10 ਗੈਂਗਸਟਰ ਸਿਆਸਤ ਵਿੱਚ ਆਉਣ ਲਈ ਤਰਲੋ-ਮੱਛੀ ਹੋ ਰਹੇ ਹਨ। ਖਰੌੜ ਨੇ ਪਹਿਲਾਂ ਆਮ ਆਦਮੀ ਪਾਰਟੀ ਨਾਲ ਵੀ ਨੇੜਤਾ ਕਾਇਮ ਕੀਤੀ ਸੀ ਪਰ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਉਸ ਦੇ ਅਪਰਾਧਿਕ ਮਾਮਲਿਆਂ ਬਾਰੇ ਜਾਣਦਿਆਂ ਪਾਸੇ ਕਰ ਦਿੱਤਾ।
ਹੁਣ ਉਸ ਦੇ ਕਾਂਗਰਸ ਵਿੱਚ ਸ਼ਾਮਲ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਕਿ ਉਹ ਅਪਰਾਧਿਕ ਕਿਸਮ ਦੇ ਲੋਕਾਂ ਨੂੰ ਤੁਰੰਤ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਕਾਂਗਰਸ ਵਿੱਚ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ।
ਚੋਣਾਂ ਜਿੱਤਣ ਲਈ ਕਾਂਗਰਸ ਵੱਲੋਂ ਗੈਂਗਸਟਰਾਂ ਦਾ ਸਹਾਰਾ! 10 ਗੈਂਗਸਟਰ ਸਿਆਸਤ 'ਚ ਐਂਟਰੀ ਲਈ ਤਰਲੋ-ਮੱਛੀ
ਏਬੀਪੀ ਸਾਂਝਾ
Updated at:
08 Apr 2019 12:06 PM (IST)
ਰਣਦੀਪ ਸਿੰਘ ਖਰੌੜ ਸਨੌਰ ਦੇ ਬਾਰਨ ਦਾ ਜੰਮਪਲ ਹੈ। ਉਸ 'ਤੇ ਕਤਲ ਦੀ ਕੋਸ਼ਿਸ਼, ਹਥਿਆਰ ਤੇ ਲੁੱਟ-ਖੋਹ ਦੇ ਕੇਸ ਦਰਜ ਹਨ ਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਸਿਆਸਤ ਵਿੱਚ ਆਉਣ ਲਈ ਹੱਥ-ਪੈਰ ਮਾਰ ਰਿਹਾ ਹੈ।
- - - - - - - - - Advertisement - - - - - - - - -