Uniform Civil Code Issue: ਐਨਡੀਏ ਦੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਯੂਸੀਸੀ ਦਾ ਸਿਧਾਂਤਕ ਤੌਰ 'ਤੇ ਵਿਰੋਧ ਕੀਤਾ ਹੈ ਅਤੇ ਅਜਿਹੇ ਕਾਨੂੰਨ ਦੀ ਜ਼ਰੂਰਤ 'ਤੇ ਸਵਾਲ ਉਠਾਏ ਹਨ। ਅਕਾਲੀ ਦਲ ਨੇ ਇਸ ਖਰੜੇ ਲਈ ਸਹਿਮਤੀ ਨਹੀਂ ਦਿੱਤੀ ਹੈ ਅਤੇ ਨਾ ਹੀ ਕੋਈ ਟਿੱਪਣੀ ਕੀਤੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਜਿਹੜੀ ਵਿਵਸਥਾ ਸੰਵਿਧਾਨ ਵਿੱਚ ਨਹੀਂ ਹੈ ਉਸ ਦੀ ਕੀ ਲੋੜ ਹੈ?


ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਸੀ ਕਿ ਭਵਿੱਖ ਵਿੱਚ ਕਿਸੇ ਵੀ ਗਠਜੋੜ ਬਾਰੇ ਸੋਚਣ ਤੋਂ ਪਹਿਲਾਂ ਭਾਜਪਾ ਨੂੰ ਯੂ.ਸੀ.ਸੀ. ਨੂੰ ਪੂਰੀ ਤਰ੍ਹਾਂ ਨਕਾਰਨਾ ਹੋਵੇਗਾ। ਇਸ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਕੋਈ ਖਰੜਾ ਪੇਸ਼ ਕੀਤੇ ਕਾਨੂੰਨ ਕਮਿਸ਼ਨ ਯੂਨੀਫਾਰਮ ਸਿਵਲ ਕੋਡ 'ਤੇ ਧਾਰਮਿਕ ਸੰਸਥਾਵਾਂ ਤੋਂ ਸਲਾਹ ਕਿਵੇਂ ਲੈ ਸਕਦਾ ਹੈ।


ਇਹ ਵੀ ਪੜ੍ਹੋ:Punjab News: 'ਪੁੱਤ ਦਿੱਲੀ ਦੇ' ਪੋਸਟਰ ਹੋਇਆ ਰਿਲੀਜ਼ : ਅਕਾਲੀ ਦਲ ਦਾ ਕਾਂਗਰਸ ਅਤੇ AAP ਲੀਡਰਾਂ 'ਤੇ ਨਿਸ਼ਾਨਾ


ਸੁਖਬੀਰ ਬਾਦਲ ਨੇ ਕੀ ਕਿਹਾ?


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22ਵੇਂ ਲਾਅ ਕਮਿਸ਼ਨ ਦੇ ਮੈਂਬਰ ਸਕੱਤਰ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਇਕਸਾਰਤਾ ਨੂੰ ਏਕਤਾ ਵਿਚ ਉਲਝਾਇਆ ਨਹੀਂ ਜਾਣਾ ਚਾਹੀਦਾ। ਸੁਖਬੀਰ ਬਾਦਲ ਨੇ ਆਪਣੇ ਪੱਤਰ ਵਿੱਚ ਕਿਹਾ, 'ਭਾਰਤ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਹੈ, ਇਕਸਾਰਤਾ ਦਾ ਨਹੀਂ। ਸਿਰਫ਼ ਇੱਕ ਸੱਚਾ ਸੰਘੀ ਢਾਂਚਾ ਹੀ ਸਾਡੀਆਂ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੈ ਅਤੇ ਭਾਰਤ ਨੂੰ ਵਿਸ਼ਵ ਮਹਾਂਸ਼ਕਤੀ ਬਣਾ ਸਕਦਾ ਹੈ।'


ਕੇਂਦਰ ਨੂੰ ਯੂਸੀਸੀ ਦੇ ਵਿਚਾਰ ਤੋਂ ਅੱਗੇ ਨਾ ਵਧਣ ਦੀ ਅਪੀਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮੁੱਦੇ 'ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।