Punjab politics: ਮਲੂਕਾ 'ਤੇ ਅਕਾਲੀ ਦਲ ਦਾ ਐਕਸ਼ਨ ! ਜਨਮੇਜਾ ਸੇਖੋਂ ਨੂੰ ਬਣਾਇਆ ਹਲਕਾ ਇੰਚਾਰਜ
ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੇ ਪਿੰਡ ਬਾਦਲ ਵਿੱਚ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਬੁਲਾਈ ਸੀ। ਜਿਸ ਵਿੱਚ ਜਨਮੇਜਾ ਸਿੰਘ ਨੂੰ ਇੱਕ ਵਾਰ ਫਿਰ ਮੌੜ ਦਾ ਇੰਚਾਰਜ ਬਣਾਇਆ ਗਿਆ ਹੈ।
Punjab Politics: ਪਰਮਪਾਲ ਕੌਰ ਅਤੇ ਗੁਰਪ੍ਰੀਤ ਸਿੰਘ ਮਲੂਕਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਆਪਣੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਤੋਂ ਨਾਰਾਜ਼ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਆਪਣੀ ਪਹਿਲੀ ਸੂਚੀ ਜਾਰੀ ਕਰਨ ਲਈ ਤਿਆਰ ਹੈ। ਅੰਦਾਜ਼ਾ ਹੈ ਕਿ ਭਲਕੇ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜ਼ੁਬਾਨੀ ਹੁਕਮ ਦੇ ਕੇ ਸਿਕੰਦਰ ਸਿੰਘ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਹਲਕਾ ਮੌੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਿਕੰਦਰ ਮਲੂਕਾ ਦੀ ਨੂੰਹ ਅਤੇ ਪੁੱਤਰ ਗੁਰਪ੍ਰੀਤ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਖਬੀਰ ਬਾਦਲ ਨਾਰਾਜ਼ ਹਨ।
ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੇ ਪਿੰਡ ਬਾਦਲ ਵਿੱਚ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਬੁਲਾਈ ਸੀ। ਜਿਸ ਵਿੱਚ ਜਨਮੇਜਾ ਸਿੰਘ ਨੂੰ ਇੱਕ ਵਾਰ ਫਿਰ ਮੌੜ ਦਾ ਇੰਚਾਰਜ ਬਣਾਇਆ ਗਿਆ ਹੈ।
ਜਨਮੇਜਾ ਸਿੰਘ ਸੇਖੋਂ ਦੀ ਗੱਲ ਕਰੀਏ ਤਾਂ ਉਹ 2012 ਵਿੱਚ ਹਲਕਾ ਮੌੜ ਤੋਂ ਵਿਧਾਇਕ ਚੁਣੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਵੀ ਬਣਾਇਆ ਗਿਆ। ਪਰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਉਹ ਫ਼ਿਰੋਜ਼ਪੁਰ ਹਲਕੇ ਵਿੱਚ ਸਰਗਰਮ ਹੋ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ