ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ, ਅਨੁਸ਼ਾਸਨੀ ਕਮੇਟੀ ਅੱਗੇ ਨਹੀਂ ਹੋਏ ਸਨ ਪੇਸ਼
Punjab News: ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਗਲਤ ਬਿਆਨਬਾਜ਼ੀ ਕਰਨ ਲਈ ਬਰਾੜ ਦੀ ਮੈਂਬਰਸ਼ਿਪ 6 ਸਾਲਾਂ ਲਈ ਮੁਅੱਤਲ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਬਰਾੜ ਨੇ ਅਨੁਸ਼ਾਸਨੀ ਕਮੇਟੀ ਅੱਗੇ ਆਪਣਾ ਪੱਖ ਪੇਸ਼ ਕਰਨ ਲਈ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਪਹੁੰਚਣਾ ਸੀ, ਪਰ ਬਰਾੜ ਖ਼ੁਦ ਨਹੀਂ ਪੁੱਜੇ ਅਤੇ ਉਨ੍ਹਾਂ ਨੇ ਪੱਤਰ ਭੇਜਿਆ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇਕਰ ਹੁਣੇ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ। ਇਸ ਕਾਰਨ ਪਾਰਟੀ ਨੇ ਜਗਮੀਤ ਸਿੰਘ ਬਰਾੜ ਦੀ 6 ਸਾਲ ਲਈ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :