ਪੜਚੋਲ ਕਰੋ

Punjab News: ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਹਮਾਇਤ? ਅਕਾਲੀ ਦਲ ਦਾ ਵੱਡਾ ਇਲਜ਼ਾਮ, ਬੋਲੇ, ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀ ਸੇਵਾ ਸੰਭਾਲ ਬੀਜੇਪੀ ਤੇ ਆਰਐਸਐਸ ਨੂੰ ਨਹੀਂ ਦੇ ਸਕਦੀ

Punjab News: ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਬੀਜੇਪੀ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧਾ ਦਖਲ ਦੇ ਰਹੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਬੀਜੇਪੀ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧਾ ਦਖਲ ਦੇ ਰਹੀ ਹੈ। ਬੀਜੇਪੀ ਸ੍ਰੋਮਣੀ ਕਮੇਟੀ ਉੱਪਰ ਕਾਬਜ਼ ਹੋਣ ਲਈ ਸਾਜਿਸ਼ ਰਚ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਹੈ ਕਿ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖ਼ਲ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ਵਿੱਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ’ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖ਼ਰਲੇ ਅਹੁਦੇ ’ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਲਾਲਪੁਰਾ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਲਾਲਪੁਰਾ ਸਿਰਫ਼ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। 

ਅਕਾਲੀ ਲੀਡਰਾਂ ਨੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰ ਰਹੇ ਹਨ ਤੇ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀ ਸੇਵਾ ਸੰਭਾਲ ਭਾਜਪਾ ਤੇ ਆਰਐਸਐਸ ਨੂੰ ਨਹੀਂ ਦੇ ਸਕਦੀ। 

ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਨ੍ਹਾਂ ਦੀ ਜ਼ਿੰਮੇਵਾਰੀ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦਕਿ ਉਹ ਕੰਮ ਉਲਟ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਪਾਸਟਰ ਬਜਿੰਦਰ ਸਿੰਘ ਦੀ ਕਰਤੂਤ ਮਗਰੋਂ ਵੱਡਾ ਖੁਲਾਸਾਪੰਜਾਬ-ਹਿਮਾਚਲ ਦੀ ਫਿਜ਼ਾ 'ਚ ਜਹਿਰ ਘੋਲਣ ਵਾਲੇ ਅਮਨ ਸੂਦ ਨੂੰ ਵੱਡਾ ਝਟਕਾਕਿਸਾਨਾਂ ਦੇ ਸਾਮਾਨ ਦੀ ਸ਼ਰੇਆਮ ਲੁੱਟ, ਤਾਜ਼ਾ ਵੀਡੀਓ ਆਇਆ ਸਾਹਮਣੇਕਿਸਾਨਾਂ ਦੀ ਗ੍ਰਿਫਤਾਰੀ ਦਾ ਮੁੱਦਾ ਹਾਈਕੋਰਟ ਪਹੁੰਚਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget