ਚੰਡੀਗੜ੍ਹ: ਰਾਜ ਸਭਾ ਦੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਲੀਡਰ ਤੇ ਰਾਜ ਸਭਾ ਵਿੱਚ ਅਸਤੀਫ਼ਾ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਢੀਂਡਸਾ 'ਤੇ ਪਲ਼ਟਵਾਰ ਕੀਤਾ ਹੈ। ਅਕਾਲੀਦਲ ਨੇ ਕਿਹਾ ਕਿ ਜੂਨ ਦੇ ਮਹੀਨੇ ਵਿੱਚ ਰਾਜ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਲੀਡਰ ਬਦਲ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਚਿੱਠੀ ਜਾਰੀ ਕਰਦੇ ਹੋਏ ਲਿਖਿਆ ਕਿ ਜੂਨ ਦੇ ਮਹੀਨੇ ਵਿੱਚ ਬਲਵਿਦਰ ਸਿੰਘ ਭੂੰਦੜ ਨੂੰ ਰਾਜ ਸਭਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ ਡਿਪਟੀ ਲੀਡਰ ਨਰੇਸ਼ ਗੁਜਰਾਲ ਨੂੰ ਲਗਾਇਆ ਗਿਆ ਸੀ।
ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਟਕਸਾਲੀ ਅਕਾਲੀ ਨਾਲ ਢੀਂਡਸਾ ਦੀ ਪਹਿਲੀ ਬੈਠਕ ਹੋਈ। ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਢੀਂਡਸਾ ਸਿਆਸਤ ਤੋਂ ਦੂਰ ਚੱਲ ਰਹੇ ਹਨ।
ਬੀਤੇ ਦਿਨੀਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਭੇਜ ਦਿੱਤਾ ਸੀ। ਲੰਬੇ ਸਮੇਂ ਤੋਂ ਢੀਂਡਸਾ ਕਿਸੇ ਸਿਆਸੀ ਕਾਰਜ ‘ਚ ਵੀ ਨਜ਼ਰ ਨਹੀਂ ਆਏ। ਇੱਥੋਂ ਤਕ ਕੀ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਵੀ ਉਹ ਕੀਤੇ ਨਜ਼ਰ ਨਹੀਂ ਸੀ ਆਏ।