Khanna News: ਪੰਜਾਬ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਖੰਨਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੀਪ ਸਿੰਘ ਨੀਤੂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੋਂਧ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਦੌਰਾਨ ਮੰਤਰੀ ਸੋਂਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਦੇ ਹਰ ਵਰਕਰ ਨੂੰ ਪੂਰਾ ਸਤਿਕਾਰ ਅਤੇ ਸਨਮਾਨ ਦਿੱਤਾ ਜਾਵੇਗਾ।
ਪਾਰਟੀ ਵਿੱਚ ਸ਼ਾਮਲ ਹੋਏ ਗੁਰਦੀਪ ਸਿੰਘ ਨੀਤੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੇ ਮੱਦੇਨਜ਼ਰ, ਉਨ੍ਹਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਅਤੇ ਪਾਰਟੀ ਦਾ ਹਰ ਤਰ੍ਹਾਂ ਨਾਲ ਸਮਰਥਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।