Jalandhar By Election: ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਹਰ ਰੋਜ਼ ਵੱਡੀ ਖ਼ਬਰ ਆ ਰਹੀ ਹੈ। ਇਸ ਦਰਮਿਆਨ ਹੁਣ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਉਮੀਦਵਾਰ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਨੇ ਇੱਥੇ ਸੁਰਜੀਤ ਕੌਰ ਨੂੰ ਪਹਿਲਾਂ ਉਮੀਦਵਾਰ ਬਣਾਇਆ ਤੇ ਫਿਰ ਉਸ ਤੋਂ ਹਿਮਾਇਤ ਵਾਪਸ ਲੈ ਲਈ ਸੀ। ਪਰ ਹੁਣ ਇਹਨਾਂ ਦੀ ਉਮੀਦਵਾਰ ਨੇ ਹੀ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ।
ਸੁਰਜੀਤ ਕੌਰ ਨੇ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਲੰਧਰ ਸਥਿਤ ਘਰ 'ਤੇ ਪਾਰਟੀ 'ਚ ਸਵਾਗਤ ਕੀਤਾ।
ਸੁਰਜੀਤ ਕੌਰ ਨੂੰ ਜੁਆਇਨ ਕਰਨ ਤੋਂ ਬਾਅਦ ਸੀ.ਐਮ ਮਾਨ ਨੇ ਕਿਹਾ ਕਿ ਉਹ ਭੈਣ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਜੋ ਵੀ ਪੱਧਰ 'ਤੇ ਹੋਵੇਗਾ, ਅਸੀਂ ਸੁਰਜੀਤ ਕੌਰ ਨੂੰ ਸਰਕਾਰ ਵਿਚ ਥਾਂ ਦੇਵਾਂਗੇ।
ਸੁਰਜੀਤ ਕੌਰ ਨੇ ਵੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਜਲੰਧਰ ਸੀਟ 'ਤੇ 10 ਸਤੰਬਰ ਨੂੰ ਵੋਟਿੰਗ ਹੋਣੀ ਹੈ।
ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ